Patiala News: ਨਸ਼ਿਆਂ ਖਿਲਾਫ ਆਮ ਲੋਕਾਂ ਨੇ ਮੋਰਚਾ ਸੰਭਾਲ ਲਿਆ ਹੈ। ਇਸੇ ਤਹਿਤ ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਵਿੱਚ ਨੌਜਵਾਨਾਂ ਨੇ ਪਿੰਡ ਵਿੱਚ ਚਿੱਟਾ ਰੋਕਣ ਲਈ ਕਮੇਟੀਆਂ ਬਣਾ ਦੇ ਘੇਰਾਬੰਦੀ ਕੀਤੀ ਹੋਈ ਹੈ। ਪਿੰਡ ਵਿੱਚ ਚਿੱਟਾ ਲੈਣ ਆਏ ਦੋ ਨਸ਼ੇੜੀਆਂ ਦੀ ਜਿੱਥੇ ਖ਼ੂਬ ਸੇਵਾ ਕੀਤੀ ਗਈ, ਉੱਥੇ ਹੀ ਉਨ੍ਹਾਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ।


ਹੋਰ ਪੜ੍ਹੋ : ਸੀਐਮ ਭਗਵੰਤ ਮਾਨ ਅੱਜ ਮੈਦਾਨ 'ਚ ਉਤਾਰਣਗੇ ਨਵੇਂ ਪਟਵਾਰੀ, ਚੰਡੀਗੜ੍ਹ 'ਚ ਸਮਾਗਮ



ਇਸ ਸਬੰਧੀ ਗਗਨਦੀਪ ਸਿੰਘ ਨੇ ਦੱਸਿਆ, ‘ਸਾਡੇ ਪਿੰਡ ਵਿੱਚ ਵਿਸ਼ੇਸ਼ ਬਰਾਦਰੀ ਦੇ ਲੋਕ ਚਿੱਟਾ ਵੇਚਣ ਦਾ ਕੰਮ ਕਰਦੇ ਹਨ। ਇਨ੍ਹਾਂ ਲੋਕਾਂ ਖ਼ਿਲਾਫ਼ ਪਿੰਡ ਦੇ ਨੌਜਵਾਨਾਂ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਚਿੱਟਾ ਵੇਚਣ ਤੋਂ ਰੋਕਿਆ ਗਿਆ ਹੈ। ਚਿੱਟਾ ਵੇਚਣ ਤੋਂ ਰੋਕਣ ਲਈ ਨੌਜਵਾਨਾਂ ਵੱਲੋਂ ਵਿਸ਼ੇਸ਼ ਕਮੇਟੀਆਂ ਬਣਾ ਕੇ ਪਿੰਡ ਦੀ ਪੂਰੀ ਘੇਰਾਬੰਦੀ ਕੀਤੀ ਹੋਈ ਹੈ, ਜਿਸ ਵਿਚ ਪੁਲਿਸ ਵੀ ਸਹਿਯੋਗ ਕਰ ਰਹੀ ਹੈ। 


ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਦੋ ਨਸ਼ੇੜੀ ਨੌਜਵਾਨ ਪਿੰਡ ਰਾਮਗੜ੍ਹ ਛੰਨਾ ਤੋਂ ਪਿੰਡ ਸ਼ੇਰਮਾਜਰਾ ਵਿੱਚ ਚਿੱਟਾ ਲੈਣ ਲਈ ਆਏ ਸਨ। ਉਨ੍ਹਾਂ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਬਾਰੇ ਪਤਾ ਲੱਗਾ, ਉਸ ਤੋਂ ਬਾਅਦ ਇਨ੍ਹਾਂ ਨੂੰ ਪਾਣੀ ਪਿਲਾਇਆ, ਚਾਹ ਤੇ ਕੋਲਡ ਕਾਫ਼ੀ ਵੀ ਪਿਲਾਈ ਗਈ।


ਉਸ ਤੋਂ ਬਾਅਦ ਦੋਵਾਂ ਨੂੰ ਇਕ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ ਤੇ ਨਾਲ ਹੀ ਇਨ੍ਹਾਂ ਨੂੰ ਕਿਹਾ ਗਿਆ ‘ਤੁਸੀਂ ਚਿੱਟਾ ਖਾਣਾ ਛੱਡ ਦਿਓ ਕਿਉਂਕਿ ਹੁਣ ਪਿੰਡ ਸ਼ੇਰਮਾਜਰਾ ਤੋਂ ਚਿੱਟਾ ਨਹੀਂ ਮਿਲੇਗਾ।’ ਦੋਵੇਂ ਨਸ਼ੇੜੀ ਭਾਵੇਂ ਚਿੱਟੇ ਤੋਂ ਤੌਬਾ ਕਰ ਗਏ। ਇਸ ਮੌਕੇ ਕੁਲਦੀਪ ਸਿੰਘ, ਗੁਰਮੁਖ ਸਿੰਘ, ਗੁਰਵਿੰਦਰ ਸਿੰਘ ਦੇ ਜਸਵਿੰਦਰ ਸਿੰਘ ਵੀ ਨਾਲ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ