Patiala News: ਪਟਿਆਲਾ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਡੇਂਗੂ ਦੇ ਮਰੀਜ਼ ਪਟਿਆਲਾ ਜ਼ਿਲ੍ਹੇ ਵਿੱਚ ਹੀ ਪਾਏ ਗਏ ਹਨ। ਇੱਥੇ ਇੱਕ ਦਿਨ ਵਿੱਚ ਡੇਂਗੂ ਦੇ 49 ਮਾਮਲੇ ਸਾਹਮਣੇ ਆਏ ਹਨ। ਇਸ ਲਈ ਸਿਹਤ ਮਹਿਕਮਾ ਹਰਕਤ ਵਿੱਚ ਆ ਗਿਆ ਹੈ। 


ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ  ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਪੰਚਾਇਤਾਂ, ਸਥਾਨਕ ਸਰਕਾਰਾਂ, ਸਿਹਤ ਵਿਭਾਗ ਤੇ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ। ਉਨ੍ਹਾਂ ਸੋਮਵਾਰ ਨੂੰ ਡੇਂਗੂ ਦੀ ਰੋਕਥਾਮ ਬਾਬਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਖੁਦ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ।



ਉਨ੍ਹਾਂ ਪਿੰਡਾਂ ਵਿੱਚ ਡੇਂਗੂ ਦੇ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਕਿਸੇ ਵੀ ਤਰ੍ਹਾਂ ਦਾ ਲੱਛਣ ਦਿੱਖਣ ਉਤੇ ਤੁਰੰਤ ਡਾਕਟਰੀ ਸਲਾਹ ਲੈਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰੇ ਤੇ ਸ਼ਾਮ ਗੁਰਦੁਆਰੇ ਤੋਂ ਡੇਂਗੂ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਅਨਾਊਂਸਮੈਂਟ ਕਰਵਾਈ ਜਾਵੇ ਤੇ ਸ਼ਹਿਰੀ ਖੇਤਰਾਂ ਵਿੱਚ ਮੁਨਾਦੀ ਕਰਵਾਉਣਾ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਬੀਡੀਪੀਓਜ ਤੇ ਕਾਰਜ ਸਾਧਕ ਅਫ਼ਸਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਖਾਲੀ ਪਲਾਟਾਂ ਵਿੱਚ ਖੜ੍ਹੇ ਪਾਣੀ ਨੂੰ ਖਾਲੀ ਕਰਵਾਇਆ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਸੁਚੇਤ ਕਰਦਿਆਂ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਦੀ ਅਪੀਲ ਕੀਤੀ। 


ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਰਸਾਵਧਾਨੀਆਂ ਸਬੰਧੀ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਏਡੀਸੀ ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: