Patiala News : ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀਡੀਏ) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। 


IND vs BAN : ਟੀਮ ਇੰਡੀਆ ਭਲਕੇ ਆਖ਼ਰੀ ਵਨਡੇ 'ਚ ਬੰਗਲਾਦੇਸ਼ ਦਾ ਸਾਹਮਣਾ ਕਰੇਗੀ, ਜਾਣੋ ਕਦੋਂ ਤੇ ਕਿੱਥੇ ਵੇਖ ਸਕਦੇ ਹੋ ਲਾਈਵ


ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 220 ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਹਨ ਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ। 


Ludhiana: ਗੋਲ-ਗੱਪਿਆਂ ਦੀ ਰੇਹੜੀ ਲਾਉਂਦਿਆਂ ਪਾਸ ਕੀਤਾ ਯੂਜੀਸੀ ਦਾ ਪੇਪਰ, ਕਿਹਾ ਪ੍ਰੋਫਸਰ ਬਣਨ ਤੋਂ ਬਾਅਦ ਵੀ ਸ਼ਾਮ ਨੂੰ ਲਾਵਾਂਗਾ ਰੇਹੜੀ


ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 90 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 15.03 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 43 ਬੂਥ, 40 ਦੁਕਾਨਾਂ, 21 ਐਸ.ਸੀ.ਓ., 24 ਦੋ ਮੰਜਲੀ ਦੁਕਾਨਾਂ ਅਤੇ 2 ਐਸ.ਸੀ.ਐਫ. ਸ਼ਾਮਲ ਹਨ। 


Punjabi in Canada: ਕੈਨੇਡਾ ਦੀ ਸਿਆਸਤ 'ਚ ਪੰਜਾਬੀਆਂ ਦਾ ਦਬਦਬਾ, ਬ੍ਰਿਟਿਸ਼ ਕੋਲੰਬੀਆ 'ਚ ਬਣੇ ਚਾਰ ਮੰਤਰੀ


ਬੁਲਾਰੇ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 17.79 ਲੱਖ ਰੁਪਏ ਹੋਵੇਗੀ। ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.e-auctions.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।


 


Anti Corruption Day: ਸੀਐਮ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ, ਬੋਲੇ- ਆਓ ਪ੍ਰਣ ਕਰੀਏ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।