ਪੜਚੋਲ ਕਰੋ
Advertisement
Patiala News: ਪਤੀ-ਪਤਨੀ ਦੀਆਂ ਭੇਤਭਰੇ ਹਾਲਾਤ 'ਚ ਮਿਲੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
Patiala News : ਪਟਿਆਲਾ ਜ਼ਿਲੇ ਦੀ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਅਰਨੋ ਦੇ ਡੇਰਾ ਪਲਾਸੌਰ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਤੀ ਅਤੇ ਪਤਨੀ ਦੀਆਂ ਭੇਦਭਰੇ ਹਾਲਾਤਾਂ 'ਚ ਲਾਸ਼ਾਂ ਮਿਲੀਆਂ ਹਨ।
Patiala News : ਪਟਿਆਲਾ ਜ਼ਿਲੇ ਦੀ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਅਰਨੋ ਦੇ ਡੇਰਾ ਪਲਾਸੌਰ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਤੀ ਅਤੇ ਪਤਨੀ ਦੀਆਂ ਭੇਦਭਰੇ ਹਾਲਾਤਾਂ 'ਚ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼ੁਤਰਾਣਾ ਤੇ ਪਾਤੜਾਂ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।
ਜਿਸ ਮਗਰੋਂ ਐੱਸਐੱਸਪੀ ਪਟਿਆਲਾ ਦੀਪਕ ਪਾਰੀਕਰ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਮਗਰੋਂ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਕਿਸੇ ਵਿਅਕਤੀ ਨੇ ਇਕ ਔਰਤ ਦੀ ਲਾਸ਼ ਮੋਟਰ ਵਾਲੇ ਕਮਰੇ ਕੋਲ ਪਈ ਦੇਖੀ, ਜਦੋਂਕਿ ਇਕ ਵਿਅਕਤੀ ਦੀ ਲਾਸ਼ ਕੋਲ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਲਟਕ ਰਹੀ ਸੀ।
ਇਹ ਵੀ ਪੜ੍ਹੋ : SGPC Election: ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਹਾਰਨ ਮਗਰੋਂ ਬੀਬੀ ਜਗੀਰ ਕੌਰ ਨੇ ਲਾਇਆ ਵੱਡਾ ਇਲਜ਼ਾਮ
ਇਸ ਮੌਕੇ ਉੱਤੇ ਪਹੁੰਚੇ ਐੱਸਐੱਸਪੀ ਪਟਿਆਲਾ ਦੀਪਕ ਪਰੀਕਰ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਮਰਦ ਅਤੇ ਔਰਤ ਪਤੀ ਪਤਨੀ ਸਨ ਅਤੇ ਦੋਨਾਂ ਦੇ ਦੂਜੇ ਵਿਆਹ ਹੋਏ ਸਨ। ਮ੍ਰਿਤਕਾਂ ਦੀ ਪਛਾਣ ਸਤਨਾਮ ਸਿੰਘ ਅਤੇ ਉਸਦੀ ਪਤਨੀ ਸਰਬਜੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਮਗਰੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਜਲੰਧਰ
Advertisement