Patiala News: ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਵੀ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਕਾਪੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਬੁੱਧਵਾਰ ਨੂੰ ਜਨਤਕ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਰੋਸ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।


ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਹਿਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹੈ। ਕਈ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਸਨ ਤੇ ਕਈ ਥਾਵਾਂ 'ਤੇ ਇੰਟਰਨੈੱਟ ਚੱਲ ਰਿਹਾ ਸੀ। ਇਸ ਕਾਰਨ ਉਨ੍ਹਾਂ ਨੇ ਸੋਚਿਆ ਕਿ ਕੋਈ ਤਕਨੀਕੀ ਸਮੱਸਿਆ ਹੋ ਸਕਦੀ ਹੈ।



ਉਨ੍ਹਾਂ ਕਿਹਾ ਕਿ ਜਦੋਂ ਬੁੱਧਵਾਰ ਤੱਕ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨਾਲ ਸੰਪਰਕ ਕੀਤਾ। ਉਥੋਂ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਦੇ ਕਈ ਇਲਾਕਿਆਂ ਵਿੱਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।




ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ ਜਿਨ੍ਹਾਂ ਵੀ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹਨ, ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਖਰੇ ਮੋਰਚੇ ਖੋਲ੍ਹੇ ਜਾਣਗੇ ਤੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।