Patiala News: 16 ਅਪਰੈਲ ਨੂੰ ਦਿੱਲੀ ਤੋਂ ਆਰੰਭ ਹੋਏਗਾ ਖਾਲਸਾ ਫ਼ਤਹਿ ਮਾਰਚ
ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸ਼ਤਾਬਦੀ ਨੂੰ ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾ ਰਹੀ ਹੈ। ਇਸ ਤਹਿਤ ਖਾਲਸਾ ਫ਼ਤਹਿ ਮਾਰਚ ਦੇ ਰੂਪ ਵਿੱਚ ਨਗਰ ਕੀਰਤਨ ਦਿੱਲੀ ਤੋਂ ਆਰੰਭ ਹੋਵੇਗਾ।
Patiala News: ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸ਼ਤਾਬਦੀ ਨੂੰ ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾ ਰਹੀ ਹੈ। ਇਸ ਤਹਿਤ ਖਾਲਸਾ ਫ਼ਤਹਿ ਮਾਰਚ ਦੇ ਰੂਪ ਵਿੱਚ ਨਗਰ ਕੀਰਤਨ ਦਿੱਲੀ ਤੋਂ ਆਰੰਭ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦਾ ਮੁੱਖ ਸਮਾਗਮ ਪੰਜ ਮਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਹੋਵਗਾ। ਗੁਰਦੁਆਰਾ ਰਕਾਬ ਗੰਜ ਦਿੱਲੀ ਤੋਂ 16 ਅਪਰੈਲ ਨੂੰ ਖਾਲਸਾ ਫ਼ਤਹਿ ਮਾਰਚ ਆਰੰਭ ਹੋਵੇਗਾ, ਜਿਸ ਉਪਰੰਤ ਦਿੱਲੀ ਵਿਖੇ 17 ਅਪਰੈਲ ਨੂੰ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਕਮੇਟੀ ਮੈਂਬਰਾਂ ਦੀ ਸੱਦੀ ਮੀਟਿੰਗ ਦੌਰਾਨ ਉਲੀਕੀ ਰੂਪ ਰੇਖਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤ੍ਰਿਰਿਗ ਕਮੇਟੀ ਮੈਂਬਰ ਜਰਨੈਲ ਕਰਤਾਰਪੁਰ, ਸਤਵਿੰਦਰ ਟੌਹੜਾ ਤੇ ਜਸਮੇਰ ਲਾਛੜੂ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ