Patiala News: ਪਟਿਆਲਾ ਦੇ ਪਿੰਡ ਰਾਵਾਸ ਬ੍ਰਾਹਮਣਾ ਵਿੱਚ ਇੱਕ ਅਨੋਖੀ ਘਟਨਾ ਸਾਹਮਣੇ ਆਈ ਹੈ। ਇੱਥੇ ਪਿੰਡ ਵਾਸੀਆਂ ਨੇ ਮੋਟਰਸਾਈਕਲ ਅਤੇ ਲੋਹੇ ਦਾ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਫੜ ਲਿਆ। ਇਸ ਤੋਂ ਬਾਅਦ ਉਨ੍ਹਾਂ ਦੀ ਕੁੱਟਮਾਰ ਨਹੀਂ ਕੀਤੀ ਗਈ, ਸਗੋਂ ਉਨ੍ਹਾਂ ਦਾ ਹਾਰ ਪਾ ਕੇ ਅਤੇ ਤਾੜੀਆਂ ਵਜਾ ਕੇ ਸਵਾਗਤ ਕੀਤਾ ਗਿਆ। ਇਸ ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ।



ਪਿੰਡ ਵਾਸੀਆਂ ਨੇ ਦੱਸੀ ਇਹ ਵਜ੍ਹਾ 



ਮੁਲਜ਼ਮ ਦਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਕਿਹਾ, ਜੇ ਚੋਰਾਂ ਦੀ ਕੁੱਟਮਾਰ ਕੀਤੀ ਜਾਂਦਾ ਹੈ ਤਾਂ ਪੁਲਿਸ ਸਵਾਲ ਚੁੱਕਦੀ ਹੈ। ਅਜਿਹੇ 'ਚ ਉਨ੍ਹਾਂ ਕੋਲ ਹੋਰ ਕੋਈ ਰਸਤਾ ਨਹੀਂ ਬਚਿਆ ਹੈ। ਸ਼ਾਇਦ ਇਸ ਤਰ੍ਹਾਂ ਇਹ ਨੌਜਵਾਨ ਸ਼ਰਮਸਾਰ ਹੋ ਕੇ ਸਹੀ ਰਸਤੇ 'ਤੇ ਆ ਜਾਵੇਗਾ। ਇਸ ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।



ਘਰਾਂ ਦੇ ਬਾਹਰ ਖੜ੍ਹੇ ਦੋਪਹੀਆ ਵਾਹਨ ਚੋਰੀ ਕਰਦਾ ਹੈ 17 ਵਿਅਕਤੀਆਂ ਦਾ ਗਰੋਹ 



ਪਿੰਡ ਵਾਸੀਆਂ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਪਿੰਡ ਜਾਹਲਣ ਕਰੀਬ 17 ਵਿਅਕਤੀਆਂ ਦਾ ਗਰੋਹ ਹੈ। ਇਹ ਗਿਰੋਹ ਪਿੰਡਾਂ ਵਿੱਚ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਇਹ ਗਰੋਹ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਦੋਪਹੀਆ ਵਾਹਨ ਚੋਰੀ ਕਰਦਾ ਹੈ। ਇਸ ਤੋਂ ਬਾਅਦ ਇਨ੍ਹਾਂ ਵਾਹਨਾਂ ਦੀਆਂ ਨੰਬਰ ਪਲੇਟਾਂ ਉਤਾਰ ਕੇ ਸਾਰੇ ਸਪੇਅਰ ਪਾਰਟਸ ਖੋਲ੍ਹ ਕੇ ਸਕਰੈਪ ਵਜੋਂ ਵੇਚਦੇ ਹਨ, ਤਾਂ ਜੋ ਇਸ ਗਰੋਹ ਨੂੰ ਪੁਲਿਸ ਫੜ ਨਾ ਸਕੇ।



ਡੀਐਸਪੀ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੀ ਨਹੀਂ 



ਉੱਥੇ ਹੀ ਡੀਐਸਪੀ ਸਮਾਣਾ ਨੇਹਾ ਅਗਰਵਾਲ ਨੇ ਕਿਹਾ, ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜੇ ਕੋਈ ਅਜਿਹਾ ਗਰੋਹ ਹੈ, ਜੋ ਬਾਈਕ ਅਤੇ ਲੋਹੇ ਦਾ ਸਮਾਨ ਚੋਰੀ ਕਰ ਰਿਹਾ ਹੈ, ਤਾਂ ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ