Patiala News: ਪੰਜਾਬ ਦੇ ਪਟਿਆਲਾ ਵਿੱਚ ਐਸਐਸਪੀ ਵਰੁਣ ਸ਼ਰਮਾ (SSP Varun Sharma) ਵਲੋਂ ਵੱਡਾ ਐਕਸ਼ਨ ਲਿਆ ਗਿਆ, ਜਿਸਦੀ ਗਾਜ਼ SHO ਉੱਤੇ ਡਿੱਗੀ ਹੈ। ਜੀ ਹਾਂ ਨਾਭਾ ਦੀ ਸਬ-ਤਹਿਸੀਲ ਭਾਦਸੋਂ ਥਾਣੇ ਦੇ ਐੱਸ.ਐੱਚ.ਓ. ਜਸਪ੍ਰੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ। ਦੋਸ਼ ਲਗਾਇਆ ਗਿਆ ਹੈ ਕਿ ਉਹਨਾਂ ਦੀ ਪਬਲਿਕ ਨਾਲ ਡੀਲਿੰਗ ਦਾ ਢੰਗ ਸਹੀ ਨਹੀਂ ਸੀ। ਜਸਪ੍ਰੀਤ ਸਿੰਘ ਥਾਣਾ ਭਾਦਸੋਂ ਵਿੱਚ ਤਾਇਨਾਤ ਸਨ। ਇਹ ਕਾਰਵਾਈ ਐਸਐਸਪੀ ਵਰੁਣ ਸ਼ਰਮਾ ਦੇ ਆਦੇਸ਼ਾਂ 'ਤੇ ਕੀਤੀ ਗਈ।
ਕੁਝ ਦਿਨ ਪਹਿਲਾਂ ਹੀ ਐਸਐਸਪੀ ਵਰੁਣ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਿਆ ਸੀ। ਨਾਲ ਹੀ ਐਸਐਚਓ ਨੂੰ ਇਹ ਹਿਦਾਇਤ ਦਿੱਤੀ ਗਈ ਸੀ ਕਿ ਉਹ ਲੋਕਾਂ ਨਾਲ ਢੰਗ ਨਾਲ ਪੇਸ਼ ਆਉਣ।
ਐਸਐਸਪੀ ਖੁਦ ਸੁਣਦੇ ਹਨ ਲੋਕਾਂ ਦੀਆਂ ਸਮੱਸਿਆਵਾਂ
ਪਟਿਆਲਾ ਦੇ ਨਵੇਂ ਐਸਐਸਪੀ ਵਰੁਣ ਸ਼ਰਮਾ ਦੀ ਕੋਸ਼ਿਸ਼ ਇਹੀ ਹੈ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਲਈ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣਦੇ ਹਨ। ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਫ ਹਦਾਇਤ ਦਿੱਤੀ ਹੈ ਕਿ ਲੋਕਾਂ ਦੀ ਸੁਣਵਾਈ ਤਰਜੀਹ ਦੇ ਆਧਾਰ 'ਤੇ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਦੇ ਲੋਕਾਂ ਨਾਲ ਚੰਗੇ ਸੰਬੰਧ ਹੋਣੇ ਚਾਹੀਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।