Patiala News : ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ 'ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ 'ਚ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।


 




 ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ


ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ( Punjabi University, Patiala )'ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਬੀ.ਟੈੱਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ 'ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਜ਼ਖਮੀ ਨੌਜਵਾਨ ਨੂੰ ਰਾਜਿੰਦਰ ਹਸਪਤਾਲ 'ਚ ਲਿਜਾਇਆ ਗਿਆ ਪਰ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ। 


 



  

ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇ ਕਿਸੇ ਮਸਲੇ ਨੂੰ ਲੈ ਕੇ ਕੁਝ ਨੌਜਵਾਨ ਆਪਸ ਵਿਚ ਲੜ ਗਏ, ਇਸ ਦੌਰਾਨ ਉਕਤ ਵਿਦਿਆਰਥੀ ਦੇ ਢਿੱਡ ਵਿਚ ਦੂਜੇ ਨੌਜਵਾਨਾਂ ਨੇ ਕਿਰਚ ਨਾਲ ਵਾਰ ਕੀਤੇ, ਜਿਸ ਦੀ ਰਜਿੰਦਰਾ ਹਸਪਤਾਲ ’ਚ ਪਹੁੰਚਣ ਮਗਰੋਂ ਮੌਤ ਹੋ ਗਈ ਹੈ , ਜਦੋਂ ਕਿ ਇਸ ਘਟਨਾ ਵਿਚ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।  ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।