ਪਟਿਆਲਾ ਦੇ 22 ਨੰਬਰ ਫਾਟਕ ਨੇੜੇ 4 ਤੋਂ 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Patiala News: ਅੱਜ ਸਵੇਰੇ ਕਰੀਬ 8 ਵਜੇ ਪਟਿਆਲਾ ਦੇ 22 ਨੰਬਰ ਫਾਟਕ ਨੇੜੇ 4 ਤੋਂ 5 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ।
Patiala News: ਅੱਜ ਸਵੇਰੇ ਕਰੀਬ 8 ਵਜੇ ਪਟਿਆਲਾ ਦੇ 22 ਨੰਬਰ ਫਾਟਕ (22 Number Phatak) ਨੇੜੇ 4 ਤੋਂ 5 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਤੋਂ ਕੁਝ ਦੇਰ ਬਾਅਦ ਹੀ ਦੁਕਾਨ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
ਦੁਕਾਨ 'ਚ ਸਲੰਡਰ ਫਟਣ ਨਾਲ ਹੋਇਆ ਧਮਾਕਾ
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ 22 ਨੰਬਰ ਫਾਟਕ (22 Number Phatak Patiala) ਕੋਲ ਰਾਮੂ ਮੱਛੀ ਦੀ ਦੁਕਾਨ 'ਚ ਸਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਦੁਕਾਨ ਵਿੱਚ ਅੱਗ ਲੱਗ ਗਈ, ਜਿਸ ਕਾਰਣ ਦੁਕਾਨ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਅੱਜ ਸਵੇਰ ਦੀ ਹੈ। ਦੁਕਾਨ ਵਿੱਚ ਹੋਏ ਧਮਾਕੇ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਫੈਲ ਗਈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਧਮਾਕੇ ਕਾਰਣ ਲੱਗੀ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤਕ ਕਾਫੀ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ।
ਲੱਖਾਂ ਦਾ ਹੋਇਆ ਨੁਕਸਾਨ
ਦੱਸਿਆ ਜਾ ਰਿਹਾ ਹੈ ਇਸ ਅੱਗ ਨੇ 4 ਤੋਂ 5 ਦੁਕਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਰਕੇ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।