Patiala News: ਪ੍ਰੀਪੇਡ ਬਿਜਲੀ ਮੀਟਰਾਂ ਖ਼ਿਲਾਫ਼ ਧਰਨਾ ਦੇ ਰਹੇ ਗ਼ੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪੀਐੱਸਪੀਸੀਐੱਲ) ਦੇ ਮੁੱਖ ਗੇਟ ਦੇ ਸਾਹਮਣੇ ਲਗਾਇਆ ਪੱਕਾ ਮੋਰਚਾ ਅੱਜ ਸਵੇਰੇ ਪੰਜਾਬ ਪੁਲਿਸ ਵੱਲੋਂ ਚੁਕਵਾ ਦਿੱਤਾ ਗਿਆ ਹੈ। ਦੱਸ ਦਈਏ ਇਹ ਧਰਨਾ ਪਿਛਲੇ 6 ਦਿਨਾਂ ਤੋਂ ਚੱਲ ਰਿਹਾ ਸੀ। ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ।
ਕਿਸਾਨਾਂ ਦੀਆ ਇਹ ਅਹਿਮ ਮੰਗਾਂ ਸਨ
ਕਿਸਾਨਾਂ ਦੀਆ ਮੰਗਾਂ ਵਿੱਚ ਪ੍ਰੀਪੇਡ ਮੀਟਰਾਂ ਦਾ ਫ਼ੈਸਲਾ ਵਾਪਸ ਕਰਵਾਉਣਾ ਸਭ ਤੋਂ ਅਹਿਮ ਸੀ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਕੁਝ ਹੋਰ ਮੰਗਾਂ ਵੀ ਸਨ। ਜਗਜੀਤ ਸਿੰਘ ਡੱਲੇਵਾਲ ਕਹਿੰਦੇ ਹਨ ਕਿ ਕਿਸਾਨਾਂ ਨੂੰ ਬਿਨਾਂ ਸ਼ਰਤ 300 ਯੂਨਿਟ ਤੱਕ ਬਿਜਲੀ ਦਾ ਬਿੱਲ ਮਾਫ਼ ਕਰਨਾ ਵੀ ਇੱਕ ਵੱਡੀ ਮੰਗ ਸੀ। ਇਸ ਤੋਂ ਇਲਾਵਾਂ ਖੇਤੀ ਮੋਟਰਾਂ ਨੂੰ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ।
ਹੋਰ ਪੜ੍ਹੋ : ਅੱਜ 70 ਹਜ਼ਾਰ ਨੌਜਵਾਨਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ, ਰੁਜ਼ਗਾਰ ਮੇਲੇ 'ਚ PM ਮੋਦੀ ਸੌਂਪਣਗੇ ਨਿਯੁਕਤੀ ਪੱਤਰ
ਪਹਿਲਵਾਨ ਨੇ ਵੀ ਧਰਨੇ ਨੂੰ ਦਿੱਤਾ ਸੀ ਸਮਰਥਨ
ਇਸ ਦੌਰਾਨ ਐਤਵਾਰ ਨੂੰ ਧਰਨੇ ਦਾ ਸਮਰਥਨ ਕਰਨ ਲਈ ਦੇਸ਼ ਦੇ ਨਾਮੀ ਪਹਿਲਵਾਨ ਪਹੁੰਚੇ ਸਨ । ਅੰਤਰਰਾਸ਼ਟਰੀ ਕੁਸ਼ਤੀ ਖਿਡਾਰਨ ਵਿਨੇਸ਼ ਫੋਗਾਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ’ਚ ਸਾਥ ਦੇਣ ਦਾ ਭਰੋਸਾ ਦਿੱਤਾ ਸੀ। ਪਹਿਲਵਾਨ ਵਿਨੇਸ਼ ਫੋਗਾਟ, ਸੋਮਵੀਰ ਰਾਥੀ ਤੇ ਹਰਿਆਣਾ ਦੇ ਕਿਸਾਨ ਆਗੂ ਅਭਿਮੰਨੂ ਕੋਹਾੜ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਤੇ ਧਰਨੇ ’ਚ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More:- Click Link:-
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ