Punjab News: ਪੰਜਾਬੀ ਨੌਜਵਾਨ ਦਾ ਅਮਰੀਕਾ 'ਚ ਗੋਲੀਆਂ ਮਾਰ ਕੇ ਕਤਲ, ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਇੱਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
US: ਪਿੰਡ ਤਲਵੰਡੀ ਮਲਿਕ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਅਮਰੀਕਾ ਦੇ ਕੈਲੀਫੋਰਨੀਆ ’ਚ ਰਹਿ ਰਹੇ ਪਿੰਡ ਦੇ ਨੌਜਵਾਨ ਕਰਨਬੀਰ ਸਿੰਘ ਦਾ ਅਣਪਛਾਤੇ ਬੰਦੂਕਧਾਰੀ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
Punjabi Boy: ਰੋਜ਼ਾਨਾ ਵਿਦੇਸ਼ ਤੋਂ ਕੋਈ ਨਾ ਕੋਈ ਮਾੜੀ ਖਬਰ ਪੰਜਾਬ ਦੇ ਲਈ ਆ ਰਹੀ ਹੈ। ਹੁਣ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਅਮਰੀਕਾ ਦੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਪਿੰਡ ਤਲਵੰਡੀ ਮਲਿਕ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਅਮਰੀਕਾ ਦੇ ਕੈਲੀਫੋਰਨੀਆ ’ਚ ਰਹਿ ਰਹੇ ਪਿੰਡ ਦੇ ਨੌਜਵਾਨ ਕਰਨਬੀਰ ਸਿੰਘ ਦਾ ਅਣਪਛਾਤੇ ਬੰਦੂਕਧਾਰੀ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਰਨਬੀਰ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ 1 ਸਾਲ ਪਹਿਲਾਂ ਹੀ ਉਸ ਦਾ ਪਤੀ ਅਮਰੀਕਾ ਗਿਆ ਸੀ। ਉੱਥੋਂ ਦੇ ਇੱਕ ਸਟੋਰ ’ਚ ਕੰਮ ਕਰਦਾ ਸੀ, ਜਿੱਥੇ ਲੁੱਟ ਦੀ ਨੀਅਤ ਨਾਲ ਆਏ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਵੈਸਟ ਕੋਵਿਨਾ ਪੁਲਿਸ ਮੁਤਾਬਕ ਉਥੇ ਕੰਮ ਕਰਦੇ ਕਰਮਚਾਰੀ ਨੂੰ ਉਸ ਵੇਲੇ ਗੋਲੀ ਮਾਰ ਦਿੱਤੀ ਗਈ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਵਿਰੋਧ ਕੀਤਾ। ਕੈਮਰਿਆਂ ਦੀ ਫੁਟੇਜ ਵਿੱਚ ਆਇਆ ਕਿ ਲੁਟੇਰੇ ਸ਼ਰਾਬ ਦੀਆਂ ਕੁਝ ਬੋਤਲਾਂ ਚੁੱਕ ਕੇ ਭੱਜ ਗਏ, ਜਿਸ ਕਾਰਨ ਕੰਮ ਕਰਦੇ ਕਰਮਚਾਰੀ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਦੋਂ ਹੀ ਉਨ੍ਹਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਗੋਲੀ ਨਾਲ ਜ਼ਖ਼ਮੀ ਹਾਲਤ ਵਿੱਚ ਪਾਇਆ ਅਤੇ ਉਸ ਨੂੰ ਸਥਾਨਕ ਪੈਰਾਮੈਡਿਕਸ ਹਸਪਤਾਲ ਪਹੁੰਚਾਇਆ, ਜਿੱਥੇ ਬਾਅਦ ਵਿੱਚ ਉਸ ਦੀ ਕੁਝ ਘੰਟਿਆਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਕਰਨਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਪਟਿਆਲਾ ਦੇ ਸਮਾਣਾ ਨੇੜੇ ਪੈਂਦਾ ਪਿੰਡ ਤਲਵੰਡੀ ਹੈ। ਸ਼ਰਾਬ ਸਟੋਰ ਦੇ ਮਾਲਕ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਉਸ ਦਾ ਜੀਜਾ ਸੀ ਅਤੇ ਉਹ ਅਗਲੇ ਸਾਲ ਆਪਣੇ ਪਰਿਵਾਰ ਨੂੰ ਅਮਰੀਕਾ ਲਿਆਉਣ ਦੀ ਯੋਜਨਾ ਬਣਾ ਰਿਹਾ ਸੀ ਤਾਂ ਜੋ ਉਹ ਵੀ ਵਧੀਆ ਜੀਵਨ ਬਤੀਤ ਕਰ ਸਕਣ ਪਰ ਪਰਮਾਤਮਾ ਕੁਝ ਹੋਰ ਹੀ ਮਨਜ਼ੂਰ ਸੀ।
ਕਰਨਬੀਰ ਸਿੰਘ ਆਪਣੇ ਪਿੱਛੇ ਪਤਨੀ ਅਤੇ 12 ਸਾਲ ਦਾ ਬੇਟਾ ਛੱਡ ਗਿਆ ਹੈ। ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਅਤੇ ਪਿੰਡ 'ਚ ਮਾਤਮ ਛਾਇਆ ਪਿਆ। ਮ੍ਰਿਤਕ ਦੀ ਪਤਨੀ, ਭੈਣ ਅਤੇ ਪਿੰਡ ਦੇ ਸਰਪੰਚ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰਨਬੀਰ ਦੀ ਪਤਨੀ ਅਤੇ ਉਸ ਦੇ ਪੁੱਤਰ ਨੂੰ ਸੰਸਕਾਰ ਕਰਨ ਲਈ ਅਮਰੀਕਾ ਭੇਜਿਆ ਜਾਵੇ।