ਪੜਚੋਲ ਕਰੋ

Patiala News: ਪੰਜਾਬੀ ਯੂਨੀਵਰਸਿਟੀ ਵੱਲੋਂ ਨੈਕ ਦੀਆਂ ਤਿਆਰੀਆਂ ਸਮੇਂ ਮਿਸਾਲੀ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਆ

Punjab News: ਡੀਨ ਅਕਾਦਮਿਕ ਮਾਮਲੇ ਡਾ. ਏ. ਕੇ. ਤਿਵਾੜੀ ਨੇ ਕਿਹਾ ਕਿ ਮਿਸਾਲੀ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਯੋਗਦਾਨ ਸਦਕਾ ਯੂਨੀਵਰਸਿਟੀ ਚੰਗਾ ਗਰੇਡ ਲੈਣ ਵਿੱਚ ਕਾਮਯਾਬ ਹੋ ਸਕੀ ਹੈ ਇਸ ਲਈ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਜਾਣੀ ਬਣਦੀ

Patiala News: ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਹਾਲ ਹੀ ਵਿੱਚ ਨੈਕ ਵੱਲੋਂ ਏ+ (ਏ ਪਲੱਸ) ਦਾ ਗਰੇਡ ਹਾਸਿਲ ਹੋਇਆ ਹੈ। ਇਸ ਗਰੇਡ ਦੀ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਜਿਨ੍ਹਾਂ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਦੇ ਕਰਮਚਾਰੀਆਂ ਨੇ ਮਿਸਾਲੀ ਯੋਗਦਾਨ ਦਿੱਤਾ ਸੀ, ਉਨ੍ਹਾਂ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ‘ਸ਼ਲਾਘਾ ਪੱਤਰ’ ਦੇ ਕੇ ਵਿਸ਼ੇਸ਼ ਤੌਰ ਉੱਤੇ ਸਨਮਾਨਿਆ ਗਿਆ।

ਕਿਸੇ ਵੀ ਅਦਾਰੇ ਨਾਲ ਜੁੜਿਆ ਅਮਲਾ ਉਸ ਅਦਾਰੇ ਦੀ ਅਸਲ ਪਛਾਣ ਹੁੰਦਾ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸੈਨੇਟ ਹਾਲ ਵਿਖੇ ਆਈ. ਕਿਊ. ਏ. ਸੀ. ਵੱਲੋਂ ਰੱਖੇ ਗਏ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਬੋਲਦਿਆਂ ਕਿਹਾ ਕਿ ਕਿਸੇ ਵੀ ਅਦਾਰੇ ਨਾਲ ਜੁੜਿਆ ਅਮਲਾ ਉਸ ਅਦਾਰੇ ਦੀ ਅਸਲ ਪਛਾਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੈਕ ਲਈ ਲੋੜੀਂਦੇ ਅੰਕੜਿਆਂ ਦੇ ਇਕੱਤਰੀਕਰਣ ਤੋਂ ਲੈ ਕੇ ਵੱਖ-ਵੱਖ ਪੱਧਰ ਦੀਆਂ ਪ੍ਰਾਪਤੀਆਂ ਨੂੰ ਸੂਚੀਬੱਧ ਕਰਨ ਅਤੇ ਨੈਕ ਟੀਮ ਸਾਹਮਣੇ ਇਸ ਦੀ ਪੇਸ਼ਕਾਰੀ ਤੱਕ ਵੱਖ-ਵੱਖ ਪੜਾਵਾਂ ਉੱਤੇ ਸਾਰੇ ਹੀ ਕਰਮਚਾਰੀਆਂ ਨੇ ਆਪੋ ਆਪਣਾ ਭਰਵਾਂ ਯੋਗਦਾਨ ਪਾਇਆ ਹੈ ਜਿਸ ਸਦਕਾ ਯੂਨੀਵਰਸਿਟੀ ਆਪਣੇ ਆਪ ਨੂੰ ਬਿਹਤਰ ਤਰੀਕੇ ਨਾਲ ਪੇਸ਼ ਕਰਨ ਵਿੱਚ ਸਮਰੱਥ ਹੋ ਸਕੀ ਹੈ।

ਚੰਗੇ ਕਰਮਚਾਰੀਆਂ ਦਾ ਉਤਸ਼ਾਹ ਵਧਾਉਂਦਾ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਦਾ

ਉਨ੍ਹਾਂ ਕਿਹਾ ਕਿ ਕੁੱਝ ਕਰਮਚਾਰੀਆਂ ਦਾ ਯੋਗਦਾਨ ਬਹੁਤ ਮਿਸਾਲੀ ਕਿਸਮ ਦਾ ਰਿਹਾ ਹੈ ਜਿਸ ਲਈ ਅਥਾਰਿਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਅਜਿਹੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਬਣਦੀ ਸਨਮਾਨਯੋਗ ਪਹਿਚਾਣ ਦੇਣ ਅਤੇ ਹੌਸਲਾ ਵਧਾਉਣ ਲਈ ਵਿਸ਼ੇਸ਼ ਸਮਾਗਮ ਰਚਾ ਕੇ ਸਨਮਾਨ ਕੀਤਾ ਜਾਵੇ। ਅਜਿਹਾ ਕਰਨਾ ਚੰਗੇ ਕਰਮਚਾਰੀਆਂ ਦਾ ਉਤਸ਼ਾਹ ਵਧਾਉਂਦਾ ਹੈ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਦਾ ਹੈ।

Patiala News: ਪੰਜਾਬੀ ਯੂਨੀਵਰਸਿਟੀ ਵੱਲੋਂ ਨੈਕ ਦੀਆਂ ਤਿਆਰੀਆਂ ਸਮੇਂ ਮਿਸਾਲੀ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਆ

ਯੂਨੀਵਰਸਿਟੀ ਚੰਗਾ ਗਰੇਡ ਲੈਣ ਵਿੱਚ ਕਾਮਯਾਬ
ਡੀਨ ਅਕਾਦਮਿਕ ਮਾਮਲੇ ਡਾ. ਏ. ਕੇ. ਤਿਵਾੜੀ ਨੇ ਕਿਹਾ ਕਿ ਮਿਸਾਲੀ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਯੋਗਦਾਨ ਸਦਕਾ ਯੂਨੀਵਰਸਿਟੀ ਚੰਗਾ ਗਰੇਡ ਲੈਣ ਵਿੱਚ ਕਾਮਯਾਬ ਹੋ ਸਕੀ ਹੈ ਇਸ ਲਈ ਇਨ੍ਹਾਂ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਚੰਗੇ ਕਰਮਚਾਰੀਆਂ ਨੂੰ ਬਣਦਾ ਸਨਮਾਨ ਦੇਣਾ ਇੱਕ ਚੰਗੇ ਅਦਾਰੇ ਦਾ ਫਰਜ਼ ਹੁੰਦਾ ਹੈ।
ਰਜਿਸਟਰਾਰ ਡਾ. ਨਵਜੋਤ ਕੌਰ ਨੇ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਕਿਹਾ ਕਿ ਚੰਗੇ ਕਰਮਚਾਰੀ ਕਿਸੇ ਵੀ ਅਦਾਰੇ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਬਿਹਤਰ ਅਕਾਦਮਿਕ ਮਾਹੌਲ ਦੀ ਸਿਰਜਣਾ ਵਿੱਚ ਚੰਗੇ ਕਰਮਚਾਰੀਆਂ ਦਾ ਭਰਪੂਰ ਯੋਗਦਾਨ ਹੈ। ਆਈ. ਕਿਊ.ਏ.ਸੀ. ਦੇ ਇੰਚਾਰਜ ਡਾ. ਉਮਰਾਓ ਸਿੰਘ ਨੇ ਪ੍ਰੋਗਰਾਮ ਵਿੱਚ ਸਵਾਗਤੀ ਸ਼ਬਦ ਬੋਲੇ। ਆਈ. ਕਿਊ. ਏ. ਸੀ. ਵੱਲੋਂ ਆਯੋਜਿਤ ਕਰਵਾਏ ਇਸ ਸਮਾਗਮ ਵਿੱਚ ਮੰਚ ਸੰਚਾਲਨ ਦਾ ਕਾਰਜ ਪ੍ਰੋ. ਧਰਮਵੀਰ ਨੇ ਕੀਤਾ।

ਰਿਪੋਰਟ ਭਾਰਤ ਭੂਸ਼ਣ (ਪੰਜਾਬੀ ਯੂਨੀਵਰਸਿਟੀ, ਪਟਿਆਲਾ)

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget