Patiala News: ਹੜ੍ਹਾਂ ਦੇ ਕਹਿਰ ਮਗਰੋਂ ਬਿਮਾਰੀਆਂ ਫੈਲਣ ਦਾ ਖਤਰਾ! ਪ੍ਰਸਾਸ਼ਨ ਹੋਇਆ ਅਲਰਟ
Flood fury: ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ ਨੇ ਤਬਾਹੀ ਮਚਾਈ ਹੈ। ਇੱਕ ਪਾਸੇ ਜ਼ਿਲ੍ਹੇ ਦੇ ਸੈਂਕੜੇ ਪਿੰਡ ਪਾਣੀ ਵਿੱਚ ਘਿਰੇ ਹੋਏ ਹਨ ਤੇ ਦੂਜੇ ਪਾਸੇ ਹੜ੍ਹਾਂ ਕਰਕੇ ਬਿਮਾਰੀਆਂ ਫੈਲਣ ਦਾ ਖਦਸ਼ਾ ਵਧ ਗਿਆ ਹੈ।
Patiala News: ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ ਨੇ ਤਬਾਹੀ ਮਚਾਈ ਹੈ। ਇੱਕ ਪਾਸੇ ਜ਼ਿਲ੍ਹੇ ਦੇ ਸੈਂਕੜੇ ਪਿੰਡ ਪਾਣੀ ਵਿੱਚ ਘਿਰੇ ਹੋਏ ਹਨ ਤੇ ਦੂਜੇ ਪਾਸੇ ਹੜ੍ਹਾਂ ਕਰਕੇ ਬਿਮਾਰੀਆਂ ਫੈਲਣ ਦਾ ਖਦਸ਼ਾ ਵਧ ਗਿਆ ਹੈ। ਇਸ ਲਈ ਪ੍ਰਸਾਸ਼ਨ ਦੀ ਸਿਰਦਰਦੀ ਵਧ ਗਈ ਹੈ। ਇਸ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਅਲਰਟ ਹੋ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ।
ਦੱਸ ਦਈਏ ਕਿ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਵਿੱਚ ਘਿਰੇ ਲੋਕਾਂ ਦੀ ਮਦਦ ਤੇ ਹੋਰ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਪੂਰੀ ਅਗਵਾਈ ਕਰ ਰਹੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਨੋਡਲ ਅਫ਼ਸਰਾਂ ਨਾਲ ਬੁੱਧਵਾਰ ਨੂੰ ਉੱਚ ਪੱਧਰੀ ਮੀਟਿੰਗ ਕੀਤੀ।
ਹੋਰ ਪੜ੍ਹੋ : ਪਹਿਲਾਂ ਕੜਾਕੇ ਦੀ ਗਰਮੀ ਤੇ ਹੁਣ ਮੌਨਸੂਨ ਦੀ ਬਾਰਸ਼ ਦਾ ਕਹਿਰ! ਮਹੀਨੇ ਤੋਂ ਡਟੇ 8736 ਕੱਚੇ ਅਧਿਆਪਕਾਂ ਨੂੰ ਭੁੱਲੀ ਬੈਠੀ ਸਰਕਾਰ
ਭਾਵੇਂ ਹੁਣ ਪਾਣੀ ਦਾ ਪੱਧਰ ਕਾਫ਼ੀ ਘਟਣ ਲੱਗਾ ਹੈ ਪਰ ਬਰਸਾਤ ਤੇ ਹੜ੍ਹਾਂ ਦੇ ਇਸ ਗੰਦੇ ਪਾਣੀ ਨਾਲ ਬਿਮਾਰੀਆਂ ਹੋਣ ਦਾ ਖਦਸ਼ਾ ਜਾਹਰ ਕਰਦਿਆਂ, ਬਚਾਅ ਲਈ ਉਨ੍ਹਾਂ ਨੇ ਬਣਦੀ ਕਾਰਵਾਈ ਹੁਣੇ ਤੋਂ ਹੀ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਇਸ ਤਹਿਤ ਨਗਰ ਨਿਗਮ ਤੇ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਸਣੇ ਸਿਹਤ ਵਿਭਾਗ ਨੂੰ ਤੁਰੰਤ ਹਰਕਤ ਵਿੱਚ ਆਉਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਟੈਂਕਰ ਜਾਂ ਬੋਤਲ ਦਾ ਪਾਣੀ ਹੀ ਉਪਲਬਧ ਕਰਵਾਇਆ ਜਾਵੇ। ਪਾਣੀ ਵਾਲੀਆਂ ਪਾਈਪਾਂ ਦੀ ਸਫ਼ਾਈ ਤੋਂ ਬਾਅਦ ਹੀ ਉਨ੍ਹਾਂ ਦਾ ਪਾਣੀ ਪੀਣ ਦੇ ਯੋਗ ਹੋਵੇਗਾ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫੌਗਿੰਗ ਕਰਨ, ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਨੂੰ ਪਸ਼ੂਆਂ ਲਈ ਗਊਸ਼ਾਲਾਵਾਂ ਵਿੱਚ ਹਰੇ ਚਾਰੇ ਦਾ ਪ੍ਰਬੰਧ ਲਈ ਵੀ ਆਖਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।