Patiala News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸੇ 'ਤੇ ਲਾਠੀਚਾਰਜ ਨਹੀਂ ਹੋਏਗਾ ਪਰ ਅੱਜ ਸਭ ਕੁਝ ਉਸ ਤੋਂ ਉਲਟ ਹੋ ਰਿਹਾ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਪੰਜਾਬ ਦੀਆਂ ਧੀਆਂ ਭੈਣਾਂ ਦੀ ਪੱਤ ਰੋਲਣ, ਉਨ੍ਹਾਂ ਦੀਆਂ ਚੁੰਨੀਆਂ ਲਾਹੁਣ ਤੇ ਉਨ੍ਹਾਂ ’ਤੇ ਲਾਠੀਚਾਰਜ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਾ ਹਾਂ।



ਬਿਕਰਮ ਮਜੀਠੀਆ ਨੇ ਵੀਡੀਓ ਸ਼ੇਅਰ ਕਰਕੇ ਕਿਹਾ ਕਿ ਪੰਜਾਬ ਦੀਆਂ ਧੀਆਂ ਭੈਣਾਂ ਦੀ ਪੱਤ ਰੋਲਣ, ਉਨ੍ਹਾਂ ਦੀਆਂ ਚੁੰਨੀਆਂ ਲਾਹੁਣ ਤੇ ਉਨ੍ਹਾਂ ’ਤੇ ਲਾਠੀਚਾਰਜ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਾ ਹਾਂ। ਭਗਵੰਤ ਮਾਨ ਜੀ ਤੁਸੀਂ ਵਾਅਦਾ ਕੀਤਾ ਸੀ ਕਿ ਲਾਠੀਚਾਰਜ ਬਿਲਕੁਲ ਨਹੀਂ ਕੀਤਾ ਜਾਵੇਗਾ ਪਰ ਕਰ ਤੁਸੀਂ ਆਪਣੇ ਐਲਾਨਾਂ ਤੋਂ ਬਿਲਕੁਲ ਉਲਟ ਹੋ। ਹੱਕ ਮੰਗਣ ਵਾਲਿਆਂ ’ਤੇ ਡਾਂਗਾਂ ਵਰ੍ਹਾ ਰਹੇ ਹੋ, ਧੀਆਂ ਭੈਣਾਂ ਦੀ ਪੱਤ ਰੋਲ ਰਹੇ ਹੋ, ਕੁਝ ਤਾਂ ਮੱਥੇ ’ਤੇ ਹੱਥ ਮਾਰੋ, ਅਕਲ ਕਰੋ, ਸ਼ਰਮ ਕਰੋl


 



 



ਦੱਸ ਦਈਏ ਕਿ ਲੰਘੇ ਦਿਨ ਫਤਿਹਗੜ੍ਹ ਸਾਹਿਬ ਦੀ ਦੇਸ਼ ਭਗਤ ਯੂਨੀਵਰਸਿਟੀ ’ਚ ਹਲਾਤ ਉਸ ਵਕਤ ਤਨਾਅਪੂਰਨ ਹੋ ਗਏ ਸੀ ਜਦੋਂ ਪੁਲਿਸ ਤੇ ਵਿਦਿਆਰਥੀ ਆਹਮੋ-ਸਾਹਮਣੇ ਆ ਗਏ ਸੀ। ਦਰਅਸਲ ਯੂਨੀਵਰਸਿਟੀ ਦੇ ਪ੍ਰਬੰਧਕਾਂ ’ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਨੇ ਸੀਟਾਂ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਦਾਖ਼ਲਾ ਦੇ ਦਿੱਤਾ ਹੈ। ਹੁਣ ਪ੍ਰਬੰਧਕ ਵਿਦਿਆਰਥੀਆਂ ਨੂੰ ਹੋਰਨਾਂ ਕਾਲਜਾਂ ’ਚ ਭੇਜਣ ਦੀ ਗੱਲ ਕਰ ਰਹੇ ਹਨ। 


ਇਸ ਮਾਮਲੇ ’ਤੇ ਨਰਸਿੰਗ ਦੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਵੀਰਵਾਰ ਦੀ ਸਵੇਰ ਜਦੋਂ ਵਿਦਿਆਰਥੀ ਯੂਨੀਵਰਸਿਟੀ ਦੇ ਮੁੱਖ ਗੇਟ ਧਰਨਾ ਦੇਣ ਬੈਠ ਗਏ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੀ ਪੁਲਿਸ ਦੀਆਂ ਗੱਡੀਆਂ ਭੰਨ੍ਹ ਦਿੱਤੀਆਂ ਤੇ ਕੈਂਪਸ ’ਚ ਭੰਨ-ਤੋੜ ਕੀਤੀ। ਮੌਕੇ ’ਤੇ ਦੋ ਜ਼ਿਲ੍ਹਿਆਂ ਦੀ ਪੁਲਿਸ ਬੁਲਾਈ ਗਈ ਤਾਂ ਹਾਲਾਤ ਕਾਬੂ ’ਚ ਆਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।