Patiala News: ਸ਼ਿਵ ਸੈਨਾ ਲੀਡਰ ਹਰੀਸ਼ ਸਿੰਗਲਾ (Harish Singla ) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਹੈ। ਹਰੀਸ਼ ਸਿੰਗਲਾ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਹੈ। ਇਸ ਦੇ ਨਾਲ ਹੀ ਸ਼ਿਵ ਸੈਨਾ ਲੀਡਰ ਲੀਡਰ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਸੁਰੱਖਿਆ ਮੰਗੀ ਹੈ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।



ਹਾਸਲ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਧੜੇ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਪਾਕਿਸਤਾਨੀ ਨੰਬਰ ਤੋਂ ਵੀਡੀਓ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਰੀਸ਼ ਸਿੰਗਲਾ ਨੇ ਦੱਸਿਆ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।


ਇਹ ਵੀ ਪੜ੍ਹੋ : CM Bhagwant Mann Birthday: ਅੱਜ ਸੀਐਮ ਭਗਵੰਤ ਮਾਨ ਦਾ ਜਨਮ ਦਿਨ, ਤਸਵੀਰ ਸਾਂਝੀ ਕਰਕੇ ਕਿਹਾ- ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ...

ਉਨ੍ਹਾਂ ਦੱਸਿਆ ਕਿ ਉਨ੍ਹਾਂ ਐਸਐਸਪੀ ਪਟਿਆਲਾ ਸਮੇਤ ਡੀਜੀਪੀ ਪੰਜਾਬ ਤੇ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਮੰਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਕੋਲ ਗੰਨਮੈਨ ਤੇ ਐਸਕਾਰਟ ਗੱਡੀ ਸੀ, ਜੋ ਹੁਣ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਸਿਰਫ਼ ਜ਼ਿਲ੍ਹਾ ਪੱਧਰ ਦੇ ਗੰਨਮੈਨ ਹਨ, ਜੋ ਕਾਫ਼ੀ ਘੱਟ ਹਨ।


 
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਖਲਾਈ ਪ੍ਰਾਪਤ ਕਮਾਂਡੋ ਗੰਨਮੈਨ, ਇੱਕ ਐਸਕਾਰਟ ਗੱਡੀ ਤੇ ਬੁਲੇਟ ਪਰੂਫ਼ ਗੱਡੀ ਤੁਰੰਤ ਦਿੱਤੀ ਜਾਵੇ। ਉਧਰ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿਉਂਕਿ ਪਹਿਲਾਂ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਕਿਸੇ ਸ਼ਰਾਰਤੀ ਨੇ ਹੀ ਅਜਿਹੀ ਕਾਲ ਕੀਤੀ ਹੁੰਦੀ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।