Patiala News: ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਤੇ ਹੋਰ ਸ਼ਹਿਰੀ ਖੇਤਰਾਂ ਵਿੱਚ ਹੜ੍ਹਾਂ ਦੀ ਮਾਰ ਝੱਲਣ ਵਾਲੇ ਲੋਕ ਹੁਣ ਪੀਣ ਲਈ ਸਾਫ਼ ਪਾਣੀ ਦੀ ਕਿੱਲਤ ਹੋਣ ਕਾਰਨ ਪੇਟ ਦੀਆਂ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਲੱਗ ਪਏ ਹਨ। ਸਥਾਨਕ ਹੀਰਾ ਬਾਗ ਵਿੱਚ ਐਤਵਾਰ ਨੂੰ ਪੇਚਸ਼ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਭਿਜੋਤ (9) ਵਜੋਂ ਹੋਈ ਹੈ। 



ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੀਣ ਵਾਲੇ ਪਾਣੀ ਦੀ ਸੇਵਾ ਕਰਨ ਵਾਲੀਆਂ ਸਮੂਹ ਧਿਰਾਂ ਨੂੰ ਨਿਰਧਾਰਤ ਮਾਪਦੰਡਾਂ ਤੇ ਹਦਾਇਤਾਂ ਦੀ ਪਾਲਣਾਂ ਕਰਨ ਦੀ ਸਖ਼ਤ ਹਦਾਇਤ ਕੀਤੀ ਹੈ। ਜ਼ਿਕਰਯੋਗ ਹੈ ਕਿ ਹੀਰਾਬਾਗ ਰਾਜਪੁਰਾ ਰੋਡ ਸਥਿਤ ਵੱਡੀ ਨਦੀ ਨੇੜੇ ਪੈਂਦਾ ਹੈ, ਜੋ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪਾਣੀ ਦੀ ਮਾਰ ਵਿੱਚ ਰਿਹਾ ਹੈ। 



ਪ੍ਰਾਪਤ ਵੇਰਵਿਆਂ ਅਨੁਸਾਰ ਸ਼ਨਿਚਰਵਾਰ ਨੂੰ ਅਭਿਜੋਤ ਨੂੰ ਪੇਚਸ਼ ਦੀ ਸਮੱਸਿਆ ਸ਼ੁਰੂ ਹੋਈ ਸੀ, ਜਿਸ ਮਗਰੋਂ ਉਸ ਨੂੰ ਸਰਹਿੰਦੀ ਗੇਟ ਸਥਿਤ ਇੱਕ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਦਿਵਾਈ ਗਈ ਸੀ। ਐਤਵਾਰ ਸਵੇਰੇ ਹਾਲਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਮੁੜ ਹਸਪਤਾਲ ਲਿਜਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ, ਡਾਕਟਰਾਂ ਨੇ ਅਭਿਜੋਤ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਪਰ ਰਾਜਿੰਦਰਾ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 


ਬੱਚੇ ਦੀ ਮੌਤ ਬਾਰੇ ਖ਼ਬਰ ਮਿਲਣ ਮਗਰੋਂ ਸਿਵਲ ਸਰਜਨ ਡਾ. ਰਮਿੰਦਰ ਕੌਰ, ਮਹਾਂਮਾਰੀ ਮਾਹਰ ਡਾ. ਸੁਮੀਤ ਸਿੰਘ, ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਜੀਵਨਜੋਤ ਕੌਰ ਤੇ ਡੀਐਸਪੀ ਜਸਵਿੰਦਰ ਟਿਵਾਣਾ ਤੇ ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਹੈ। ਸਿਵਲ ਸਰਜਨ ਡਾ. ਰਵਿੰਦਰ ਕੌਰ ਨੇ ਪਾਣੀ ਦੇ ਟੈਂਕਾਂ ’ਚ ਸੈਂਪਲ ਭਰ ਕੇ ਜਾਂਚ ਲਈ ਭੇਜ ਦਿੱਤੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ