Patiala News: ਭਰਤਇੰਦਰ ਸਿੰਘ ਚਾਹਲ ਦੀ ਮੁਸ਼ਕਲਾਂ ‘ਚ ਵਾਧਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਦੀ ਟੀਮ ਭਰਤਇੰਦਰ ਚਾਹਲ ਦੀ ਜਾਇਦਾਦ ਦੀ ਪੈਮਾਇਸ਼ ਲਈ ਪਹੁੰਚੀ ਹੈ। ਭਰਤ ਇੰਦਰ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸਾਡੀ ਕੋਈ ਦਖਲ ਅੰਦਾਜੀ ਨਹੀਂ ਹੈ
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਜੀਲੈਂਸ ਆਪਣੇ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਵਿੱਚ ਸਾਡੀ ਕੋਈ ਦਖਲ ਅੰਦਾਜੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦਾ ਪੈਸਾ ਖਾਧਾ ਅਤੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਹੈ, ਉਨ੍ਹਾਂ ਤੋਂ ਪੈਸਾ ਲਿਆ ਜਾਏਗਾ ਤੇ ਜ਼ਮੀਨਾਂ ਜ਼ਬਤ ਕੀਤੀਆਂ ਜਾਣਗੀਆਂ।
ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਰਹੇ ਸੀ
2017-21 ਤੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸੀ ਤਾਂ ਚਾਹਲ ਕੈਬਨਿਟ ਰੈਂਕ ਵਾਲੇ ਸਲਾਹਕਾਰ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗੀ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਜਾਇਦਾਦ ਦੀ ਕੀਮਤ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।
ਜ਼ਿਕਰਯੋਗ ਹੈ ਕਿ 2007 ਵਿੱਚ, ਚਹਿਲ ਵਿਰੁੱਧ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸ਼ਾਸਨ ਦੌਰਾਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਵਿਜੀਲੈਂਸ ਬਿਊਰੋ ਵਲੋਂ ਜਾਂਚ ਦਾ ਸਾਹਮਣਾ ਕੀਤਾ ਗਿਆ ਸੀ। 2016 ਵਿੱਚ, ਉਸ ਨੂੰ ਕੇਸ ਚੋਂ ਬਰੀ ਕਰ ਦਿੱਤਾ ਗਿਆ ਸੀ ਕਿਉਂਕਿ ਸਾਰੇ 77 ਸਰਕਾਰੀ ਗਵਾਹ ਵਿਰੋਧੀ ਹੋ ਗਏ ਸੀ।
ਹੋਰ ਪੜ੍ਹੋ : ਸਪਾਈਸ ਜੈੱਟ ਦਾ ਵੱਡਾ ਕਾਰਨਾਮਾ, ਜਹਾਜ਼ 14 ਯਾਤਰੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਛੱਡ ਕੇ ਦੁਬਈ ਲਈ ਹੋਇਆ ਰਵਾਨਾ
ਹੋਰ ਪੜ੍ਹੋ : Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ, ਤੇਜ਼ ਹਨ੍ਹੇਰੀ ਨਾਲ ਮੀਂਹ ਦੀ ਸੰਭਾਵਨਾ, IMD ਨੇ 3 ਮਈ ਤੱਕ ਜਾਰੀ ਕੀਤਾ ਅਲਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।