Patiala News: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ 'ਤੇ ਪੰਜਾਬ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਚਾਹਲ ਵਿਰੁੱਧ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਮਗਰੋਂ ਵਿਜੀਲੈਂਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸਰਗਰਮੀਆਂ ਵਧਾ ਦਿੱਤੀਆਂ ਹਨ। 


ਹੋਰ ਪੜ੍ਹੋ : ਐਨਆਈਏ ਦਾ ਗੈਂਗਸਟਰਾਂ ਖਿਲਾਫ ਸ਼ਿਕੰਜਾ, ਅਰਸ਼ਦੀਪ ਡਾਲਾ ਤੇ ਲਖਬੀਰ ਲੰਡਾ ਸਣੇ ਸੱਤ ਭਗੌੜੇ ਐਲਾਨੇ 



ਇਸ ਤਹਿਤ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਉਨ੍ਹਾਂ ਦੀ ਭਾਲ ’ਚ ਪੰਜਾਬ ਸਣੇ ਹੋਰਨਾਂ ਸੂਬਿਆਂ ਵਿੱਚ ਛਾਪੇ ਮਾਰੇ ਜਾ ਰਹੇ ਹਨ। ਵਿਜੀਲੈਂਸ ਵੱਲੋਂ ਜਿਥੇ ਚਹਿਲ ਦੇ ਨੇੜਲੇ ਵਿਅਕਤੀਆਂ ’ਤੇ ਨਿਗਾਹ ਰੱਖੀ ਜਾ ਰਹੀ ਹੈ, ਉਥੇ ਗ੍ਰਿਫ਼ਤਾਰੀ ਯਕੀਨੀ ਬਣਾਉਣ ਲਈ ਉਸ ਦੇ ਸਹਿਯੋਗੀਆਂ ਨਾਲ ਰਾਬਤਾ ਬਣਾਇਆ ਹੋਇਆ ਹੈ। 



ਦੱਸ ਦਈਏ ਕਿ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਦਾ ਕੰਮ ਵਿਜੀਲੈਂਸ ਦੇ ਡੀਐਸਪੀ ਸੱਤਪਾਲ ਸ਼ਰਮਾ (ਸੁਨਾਮ) ਨੂੰ ਸੌਂਪਿਆ ਗਿਆ ਸੀ। ਇਸ ਦੌਰਾਨ ਚਾਹਲ ਨੂੰ ਪੱਖ ਰੱਖਣ ਲਈ ਕਈ ਵਾਰ ਸੰਮਨ ਭੇਜੇ ਗਏ, ਪਰ ਵੱਖ-ਵੱਖ ਕਾਰਨ ਦੱਸਦਿਆਂ, ਉਹ ਬਹੁਤੀ ਵਾਰ ਪੇਸ਼ ਨਾ ਹੋਏ। ਇਸ ਮਗਰੋਂ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ 2 ਅਗਸਤ 2023 ਨੂੰ ਵਿਜੀਲੈਂਸ ਦੇ ਪਟਿਆਲਾ ਸਥਿਤ ਥਾਣੇ ’ਚ ਚਾਹਲ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।


ਇਸ ਲਈ ਵਿਜੀਲੈਂਸ ਹੁਣ ਚਾਹਲ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਵੀ ਚਾਹਲ ਦੀ ਜਲਦ ਗ੍ਰਿਫਤਾਰੀ ਲਈ ਦਬਾਅ ਬਣਾਇਆ ਹੈ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਚਾਹਲ ਖੁਦ ਵੀ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ।


ਹੋਰ ਪੜ੍ਹੋ : ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਬ੍ਰਿਜਭੂਸ਼ਣ ਸਿੰਘ ਦੇ ਕਰੀਬੀ ਨੂੰ ਹਰਾਉਣ ਦਾ ਬਣਾਇਆ ਪਲਾਨ...ਜਾਣੋ ਕਿਸ ਨੂੰ ਜਿੱਤਣਾ ਚਾਹੁੰਦੇ ਨੇ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ