Patiala News, One Boy commits suicide : ਪਟਿਆਲਾ ਸ਼ਹਿਰ ਤੋਂ ਦੁਖਦਾਇਕ ਸਮਾਚਾਰ ਸਾਹਮਣੇ ਆਇਆ ਹੈ। ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।


ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਸੀ ਨੌਜਵਾਨ


ਪਟਿਆਲਾ ਸ਼ਹਿਰ ਦੇ ਤ੍ਰਿਪੜੀ ਇਲਾਕੇ ਦਾ ਰਹਿਣ ਵਾਲਾ ਸੀ ਇਹ ਨੌਜਵਾਨ, ਜਿਸ ਦਾ ਨਾਮ ਕ੍ਰਿਸ਼ਨ ਸੇਤੀਆ ਸੀ। ਦੱਸ ਜਾ ਰਿਹਾ ਹੈ ਕਿ ’ਚ ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਕ੍ਰਿਸ਼ਨ ਸੇਤੀਆ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸ. ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਕ੍ਰਿਸ਼ਨ ਸੇਤੀਆ ਦੀ ਮੋਬਾਇਲਾਂ ਦੀ ਦੁਕਾਨ ਸੀ। ਕੁਝ ਵਿਅਕਤੀਆਂ ਨਾਲ ਉਸ ਦਾ ਪੈਸਿਆਂ ਦਾ ਲੈਣ-ਦੇਣ ਸੀ, ਜੋ ਉਸ ਨੂੰ ਲਗਾਤਾਰ ਧਮਕੀਆਂ ਦੇ ਰਹੇ ਸਨ, ਜਿਸ ਕਾਰਨ ਉਹ ਲਗਾਤਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਬੀਤੇ ਕੱਲ ਵੀ ਤਿੰਨ ਵਿਅਕਤੀ ਉਸ ਦੀ ਦੁਕਾਨ ’ਤੇ ਜਾ ਕੇ ਆਏ ਸਨ ਅਤੇ ਜਿਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ।


ਇਨ੍ਹਾਂ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ


ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸ. ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮਾਮਲੇ ’ਚ ਕ੍ਰਿਸ਼ਨ ਸੇਤੀਆ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 3 ਵਿਅਕਤੀਆਂ ਜਤਿਨ, ਟੀਟਾ ਤੇ ਮੱਖੂ ਦੇ ਖ਼ਿਲਾਫ਼ ਆਤਮਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ ’ਚ 306 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜਿਹੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇੰਸਪੈਕਟਰ ਬਾਜਵਾ ਨੇ ਦੱਸਿਆ ਕਿ ਕ੍ਰਿਸ਼ਨ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਦੂਜੇ ਪਾਸੇ ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਆਤਮ-ਹੱਤਿਆ ਲਈ ਮਜ਼ਬੂਰ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਜਲਦੀ ਤੋਂ ਜਲਦੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।