Punjab News: ਪਟਿਆਲਾ ਸ਼ਹਿਰ ਤੋਂ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਟਿਆਲਾ ਪੁਲਿਸ ਨੇ ਇੱਕ ਚਾਈਨਾ ਡੋਰ ਦੇ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਪਲਾਇਰ ਤੋਂ ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ ਹੋਈ ਹੈ। ਪੁਲਿਸ ਨੇ ਸਪਲਾਇਰ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਹੋਰ ਪੜ੍ਹੋ : ਲੁਧਿਆਣਾ ਵਾਸੀਆਂ ਲਈ ਚੰਗੀ ਖਬਰ! ਪਹਿਲੀ ਵਾਰ ਮਹਿਲਾ ਬਣੇਗੀ ਮੇਅਰ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ




ਇਸ ਮੌਕੇ ਥਾਣਾ ਤ੍ਰਿਪੜੀ ਦੇ ਐਸ.ਐਚ.ਓ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੀਪ ਨਗਰ ਦਾ ਰਹਿਣ ਵਾਲਾ ਇੱਕ ਵਿਅਕਤੀ ਚਾਈਨਾ ਡੋਰ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਸਪਲਾਇਰ ਦੇ ਘਰ ਛਾਪੇਮਾਰੀ ਕੀਤੀ ਗਈ। ਮੌਕੇ ਉੱਤੇ ਪਹੁੰਚੀ ਟੀਮ ਨੂੰ 230 ਦੇ ਕਰੀਬ ਚਾਈਨਾ ਡੋਰ ਦੇ ਰੋਲ ਮਿਲੇ। ਪੁਲਿਸ ਨੇ ਇਹ ਸਾਰੇ ਚਾਈਨਾ ਡੋਰ ਦੇ ਰੋਲ ਜ਼ਬਤ ਕਰ ਲਏ ਅਤੇ ਸਪਲਾਇਰ ਖਿਲਾਫ ਬਣਦਾ ਮਾਮਲਾ ਦਰਜ ਕਰ ਲਿਆ ਹੈ।



ਚਾਈਨਾ ਡੋਰ ਬੈਨ ਹੈ


ਸਰਕਾਰ ਨੇ ਚਾਈਨਾ ਡੋਰ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ, ਜਿਸ ਵਿਚ 10,000 ਰੁਪਏ ਤੋਂ ਲੈ ਕੇ 5 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਚਾਈਨਾ ਅਤੇ ਪਲਾਸਟਿਕ ਡੋਰ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਪ੍ਰਸ਼ਾਸਨ ਵੱਲੋਂ 10 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ, ਜੋ ਗੁਪਤ ਰਹੇਗਾ। ਜ਼ਿਲ੍ਹਾ ਪੁਲਿਸ ਨੇ ਪਤੰਗਾਂ ਦੀਆਂ ਦੁਕਾਨਾਂ ’ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕੋਈ ਵੀ ਕਾਨੂੰਨ ਦੀ ਉਲੰਘਣਾ ਨਾ ਕਰੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚ ਸਕਦੀਆਂ ਹਨ। ਪਲਾਸਟਿਕ ਦੀ ਡੋਰ ਇੰਨੀ ਗੰਭੀਰ ਹੁੰਦੀ ਹੈ ਕਿ ਇਹ ਗਲਾ ਕੱਟ ਦਿੰਦੀ ਹੈ ਅਤੇ ਕਈ ਪੰਛੀ ਵੀ ਬਿਨਾਂ ਕਿਸੇ ਕਾਰਨ ਮਾਰੇ ਜਾਂਦੇ ਹਨ। ਹਰ ਸਾਲ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਦੀਆਂ ਖਬਰਾਂ ਆਉਂਦੀਆਂ ਹਨ। ਇਸ ਲਈ ਇਸ ਵਾਰ ਪੁਲਿਸ ਪ੍ਰਸ਼ਾਸ਼ਨ ਨੇ ਇਸ ਡੋਰ ਨੂੰ ਵੇਚਣ ਵਾਲਿਆਂ ਉੱਤੇ ਸਖਤ ਨਜ਼ਰ ਰੱਖੀ ਹੋਈ ਹੈ। ਪੁਲਿਸ ਨੇ ਪਤੰਗਾਂ ਅਤੇ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਇਹ ਡੋਰ ਕਿਸੇ ਵੀ ਕੀਮਤ ’ਤੇ ਨਾ ਵੇਚਣ ਦੀ ਚਿਤਾਵਨੀ ਦਿੱਤੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।