ਪੜਚੋਲ ਕਰੋ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Patiala Police Car Accident : ਪਟਿਆਲਾ ਦੇ ਨਾਭਾ ਨੇੜਲੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਿਸ ਟੀਮ ਨਾਲ ਵੱਡਾ ਹਾਦਸਾ ਵਾਪਰ ਗਿਆ। ਕਥਿਤ ਤਸਕਰਾਂ ਦੀ ਗੱਡੀ ਦਾ ਪਿੱਛਾ ਕਰ ਰਹੇ ਥਾਣਾ ਸਦਰ ਨਾਭਾ ਦੇ SHO ਜਸਪ੍ਰੀਤ ਸਿੰਘ

Patiala Police Car Accident : ਪਟਿਆਲਾ ਦੇ ਨਾਭਾ ਨੇੜਲੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਿਸ ਟੀਮ ਨਾਲ ਵੱਡਾ ਹਾਦਸਾ ਵਾਪਰ ਗਿਆ। ਕਥਿਤ ਤਸਕਰਾਂ ਦੀ ਗੱਡੀ ਦਾ ਪਿੱਛਾ ਕਰ ਰਹੇ ਥਾਣਾ ਸਦਰ ਨਾਭਾ ਦੇ SHO ਜਸਪ੍ਰੀਤ ਸਿੰਘ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਭਿਆਨਕ ਟੱਕਰ ਵਿੱਚ SHO ਜਸਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦਕਿ ਤਸਕਰ ਆਪਣੀ ਗੱਡੀ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ।

ਫ਼ਿਲਮੀ ਅੰਦਾਜ਼ 'ਚ ਹੋਇਆ ਪਿੱਛਾ, ਆਪਸ 'ਚ ਟਕਰਾਈਆਂ ਗੱਡੀਆਂ

ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੇ SHO ਜਸਪ੍ਰੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਪੁਲਿਸ ਟੀਮ ਸਮੇਤ ਕਥਿਤ ਤਸਕਰਾਂ ਦੀ ਘੇਰਾਬੰਦੀ ਕੀਤੀ। ਪੁਲਿਸ ਨੂੰ ਦੇਖਦੇ ਹੀ ਤਸਕਰ ਗੱਡੀ ਭਜਾ ਕੇ ਲੈ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ।

ਪਿੱਛਾ ਕਰਦੇ ਹੋਏ ਪਿੰਡ ਧੰਗੇੜਾ ਨੇੜੇ ਦੋਵਾਂ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ SHO ਜਸਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ।

ਮੁੱਢਲੇ ਇਲਾਜ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ

ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ SHO ਜਸਪ੍ਰੀਤ ਸਿੰਘ ਨੂੰ ਨਾਭਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਬਿਹਤਰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਗੱਡੀ ਛੱਡ ਕੇ ਫਰਾਰ ਹੋਏ ਤਸਕਰ 

ਹਾਦਸੇ ਦਾ ਫ਼ਾਇਦਾ ਚੁੱਕਦੇ ਹੋਏ ਕਥਿਤ ਤਸਕਰ ਹਨੇਰੇ ਦਾ ਫਾਇਦਾ ਚੁੱਕ ਕੇ ਆਪਣੀ ਗੱਡੀ ਮੌਕੇ 'ਤੇ ਛੱਡ ਕੇ ਪੈਦਲ ਹੀ ਫਰਾਰ ਹੋ ਗਏ। ਪੁਲਿਸ ਨੇ ਤਸਕਰਾਂ ਦੀ ਗੱਡੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਦੇ ਮਾਲਕ ਦੀ ਪਛਾਣ ਕੀਤੀ ਜਾ ਰਹੀ ਹੈ। ਫਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਸੰਭਾਵਿਤ ਠਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ।

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget