Patiala Police Car Accident : ਪਟਿਆਲਾ ਦੇ ਨਾਭਾ ਨੇੜਲੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਿਸ ਟੀਮ ਨਾਲ ਵੱਡਾ ਹਾਦਸਾ ਵਾਪਰ ਗਿਆ। ਕਥਿਤ ਤਸਕਰਾਂ ਦੀ ਗੱਡੀ ਦਾ ਪਿੱਛਾ ਕਰ ਰਹੇ ਥਾਣਾ ਸਦਰ ਨਾਭਾ ਦੇ SHO ਜਸਪ੍ਰੀਤ ਸਿੰਘ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਭਿਆਨਕ ਟੱਕਰ ਵਿੱਚ SHO ਜਸਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦਕਿ ਤਸਕਰ ਆਪਣੀ ਗੱਡੀ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ।

Continues below advertisement

ਫ਼ਿਲਮੀ ਅੰਦਾਜ਼ 'ਚ ਹੋਇਆ ਪਿੱਛਾ, ਆਪਸ 'ਚ ਟਕਰਾਈਆਂ ਗੱਡੀਆਂ

ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੇ SHO ਜਸਪ੍ਰੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਪੁਲਿਸ ਟੀਮ ਸਮੇਤ ਕਥਿਤ ਤਸਕਰਾਂ ਦੀ ਘੇਰਾਬੰਦੀ ਕੀਤੀ। ਪੁਲਿਸ ਨੂੰ ਦੇਖਦੇ ਹੀ ਤਸਕਰ ਗੱਡੀ ਭਜਾ ਕੇ ਲੈ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ।

Continues below advertisement

ਪਿੱਛਾ ਕਰਦੇ ਹੋਏ ਪਿੰਡ ਧੰਗੇੜਾ ਨੇੜੇ ਦੋਵਾਂ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ SHO ਜਸਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ।

ਮੁੱਢਲੇ ਇਲਾਜ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ

ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ SHO ਜਸਪ੍ਰੀਤ ਸਿੰਘ ਨੂੰ ਨਾਭਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਬਿਹਤਰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਗੱਡੀ ਛੱਡ ਕੇ ਫਰਾਰ ਹੋਏ ਤਸਕਰ 

ਹਾਦਸੇ ਦਾ ਫ਼ਾਇਦਾ ਚੁੱਕਦੇ ਹੋਏ ਕਥਿਤ ਤਸਕਰ ਹਨੇਰੇ ਦਾ ਫਾਇਦਾ ਚੁੱਕ ਕੇ ਆਪਣੀ ਗੱਡੀ ਮੌਕੇ 'ਤੇ ਛੱਡ ਕੇ ਪੈਦਲ ਹੀ ਫਰਾਰ ਹੋ ਗਏ। ਪੁਲਿਸ ਨੇ ਤਸਕਰਾਂ ਦੀ ਗੱਡੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਦੇ ਮਾਲਕ ਦੀ ਪਛਾਣ ਕੀਤੀ ਜਾ ਰਹੀ ਹੈ। ਫਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਸੰਭਾਵਿਤ ਠਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ।