Patiala News: ਪਟਿਆਲਾ ਟਰੈਫਿਕ ਪੁਲਿਸ ਨੇ ਕੱਟੇ 17000 ਚਲਾਨ, 90 ਲੱਖ ਰੁਪਏ ਜੁਰਮਾਨਾ ਵਸੂਲਿਆ
ਪਟਿਆਲਾ ਅੰਦਰ ਟਰੈਫਿਕ ਪੁਲਿਸ ਸਖਤੀ ਕਰਨ ਜਾ ਰਹੀ ਹੈ। ਪਿਛਲੇ ਸਾਲ ਟਰੈਫਿਕ ਪੁਲਿਸ ਨੇ 17000 ਚਲਾਨ ਕੀਤੇ ਸੀ ਤੇ ਨੱਬੇ ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਸੀ। ਇਸ ਸਾਲ ਟਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ।
Patiala News: ਪਟਿਆਲਾ ਅੰਦਰ ਟਰੈਫਿਕ ਪੁਲਿਸ ਸਖਤੀ ਕਰਨ ਜਾ ਰਹੀ ਹੈ। ਪਿਛਲੇ ਸਾਲ ਟਰੈਫਿਕ ਪੁਲਿਸ ਨੇ 17000 ਚਲਾਨ ਕੀਤੇ ਸੀ ਤੇ ਨੱਬੇ ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਸੀ। ਇਸ ਸਾਲ ਟਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਇੱਕ ਪਾਸੇ ਟਰੈਫਿਕ ਪੁਲਿਸ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ, ਦੂਜੇ ਪਾਸੇ ਚਲਾਨ ਕੱਟਣ ਵਿੱਚ ਵੀ ਤੇਜ਼ੀ ਲਿਆ ਰਹੀ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਪਰ ਸੜਕ ਸੁਰੱਖਿਆ ਸਪਤਾਹ ਦੇ ਚੱਲਦਿਆਂ ਟਰੈਫਿਕ ਪੁਲਿਸ ਵੱਲੋਂ ਜਾਗਰੂਕਤਾ ਸੈਮੀਨਾਰ ਤੇ ਕੈਂਪ ਲਾਏ ਜਾ ਰਹੇ ਹਨ। ਇਸ ਦੌਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਆ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਦੀ ਅਗਵਾਈ ਕਰਦਿਆਂ, ਐਸਐਸਪੀ ਵਰੁਣ ਸ਼ਰਮਾ ਨੇ ਦਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਟਰੈਫਿਕ ਪੁਲੀਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ 17,115 ਚਲਾਨ ਕੀਤੇ ਗਏ। ਇਨ੍ਹਾਂ ਦਾ 9048600 ਰੁਪਏ ਜੁਰਮਾਨਾ ਵਸੂਲਿਆ ਹੈ।
ਇਨ੍ਹਾਂ ਵਿਚੋਂ 16512 ਚਲਾਨਾਂ ਦਾ ਭੁਗਤਾਨ ਅਦਾਲਤਾਂ ਤੇ ਆਰਟੀਏ ਦਫਤਰ ਵੱਲੋਂ ਕੀਤਾ ਗਿਆ। ਜਿਸ ਦੌਰਾਨ 8520600 ਰੁਪਏ ਜੁਰਮਾਨਾ ਹੋਇਆ। ਜਦਕਿ 603 ਚਲਾਨਾਂ ਦਾ ਭੁਗਤਾਨ ਟਰੈਫਿਕ ਪੁਲਿਸ ਵੱਲੋਂ ਮੌਕੇ ’ਤੇ ਹੀ ਕਰ ਕੇ 528000 ਰੁਪਏ ਜੁਰਮਾਨਾ ਰਾਸ਼ੀ ਭਰਵਾਈ ਗਈ। ਉਨ੍ਹਾਂ ਦੱਸਿਆ ਕਿ ਇਹ ਚਲਾਨ ਸ਼ਰਾਬ ਪੀ ਕੇ ਡਰਾਈਵਿੰਗ ਕਰਨਾ, ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ, ਹੈਲਮਟ ਤੇ ਸੀਟ ਬੈਲਟ ਨਾ ਪਹਿਨਣਾ ਆਦਿ ਤਰ੍ਹਾਂ ਦੀਆਂ ਖਾਮੀਆਂ ਦੇ ਆਧਾਰ ’ਤੇ ਕੀਤੇ ਗਏ ਸਨ।
ਉਨ੍ਹਾਂ ਦਾ ਕਹਿਣਾ ਸੀ ਕਿ ਚਲਾਨ ਦੀ ਇਹ ਕਾਰਵਾਈ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਹੀ ਕੀਤੀ ਜਾਂਦੀ ਹੈ, ਤਾਂ ਜੋ ਲੋਕ ਟਰੈਫਿਕ ਨਿਯਮਾਂ ਦਾ ਪਾਲਣਾ ਯਕੀਨੀ ਬਣਾਉਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ