Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੀ 4,000 ਰੁਪਏ ਦੀ ਰਿਸ਼ਵਤ
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ
ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Patiala news: ASI ਰਘੁਵੀਰ ਸਿੰਘ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਗ੍ਰਿਫ਼ਤਾਰ, ਵਿਜੀਲੈਂਸ ਨੇ ਲੱਖਾਂ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ