Patiala News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ। ਲੋਕ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਰਹੇ ਹਨ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਫੋਟੋਆਂ ਖਿਚਵਾਉਣ ਵਿੱਚ ਮਸਰੂਫ ਹਨ। 


ਜਾਖੜ ਨੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਿਆ ਤੇ ਉਨ੍ਹਾਂ ’ਤੇ ਕੇਂਦਰ ਵੱਲੋਂ ਰਾਹਤ ਕਾਰਜਾਂ ਲਈ ਜਾਰੀ ਕੀਤੇ 218 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਨਾ ਕਰਨ ਦਾ ਦੋਸ਼ ਲਾਇਆ। ਸੁਨੀਲ ਜਾਖੜ ਐਤਵਾਰ ਨੂੰ ਸਨੌਰ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪਟਿਆਲਾ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਵੀ ਮੌਜੂਦ ਸਨ। 


ਇਸ ਮੌਕੇ ਜਾਖੜ ਨੇ ਕਿਹਾ ਕਿ ਕੇਂਦਰ ਨੇ ਸੂਬਾ ਸਰਕਾਰ ਤੋਂ ਪਿਛਲੇ ਸਾਲਾਂ ਦੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਲਏ ਬਿਨਾਂ ਹੀ ਪੰਜਾਬ ਲਈ 218 ਕਰੋੜ ਰੁਪਏ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ‘ਘੋਰ ਅਣਗਹਿਲੀ’ ਤੇ ‘ਨਲਾਇਕੀ’ ਕਾਰਨ ਲੋਕਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਫੋਟੋਆਂ ਖਿਚਵਾਉਣ ਵਿੱਚ ਮਸਰੂਫ ਹਨ। 


ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਪ੍ਰਧਾਨ ਜਾਖੜ, ਮੀਤ ਪ੍ਰਧਾਨ ਜੈ ਇੰਦਰ ਕੌਰ, ਸਾਬਕਾ ਮੰਤਰੀ ਬਲਬੀਰ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਤੇ ਹੋਰ ਸੀਨੀਅਰ ਆਗੂਆਂ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮਗਰੋਂ ਸ੍ਰੀ ਜਾਖੜ ਨੇ ਮੋਤੀ ਮਹਿਲ ਪਟਿਆਲਾ ਵਿੱਚ ਭਾਜਪਾ ਆਗੂਆਂ ਨਾਲ ਮੀਟਿੰਗ ਵੀ ਕੀਤੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ