Patiala News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 23 ਮਈ ਨੂੰ ਪਟਿਆਲਾ ਵਿੱਚ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ ਤੋਂ ਬੀਜੇਪੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਦਾ ਮਤਲਬ ਸਾਡੀ ਜਿੱਤ ਹੈ। 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਤੇ ਅਨਿਲ ਸਰੀਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਵੱਲੋਂ 23 ਤਰੀਕ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ 23 ਤਰੀਕ ਨੂੰ ਪੂਰੇ ਪੰਜਾਬ ਭਰ ਵਿੱਚ ਕਮਲ ਹੀ ਕਮਲ ਵਿਖੇਗਾ ਤੇ ਪੰਜਾਬ ਦੇ ਲੋਕ ਵੀ ਕਮਲ ਨੂੰ ਵੋਟ ਦੇਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਦਾ ਮਤਲਬ ਮਹਾਰਾਣੀ ਪਰਨੀਤ ਕੌਰ ਦੀ ਜਿੱਤ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਪੋਲੋ ਗਰਾਊਂਡ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸੁਰੱਖਿਆ ਨੂੰ ਵੇਖਦੇ ਹੋਏ ਪੁਲਿਸ ਨੇ ਵੀ ਪੂਰੀ ਕਮਾਨ ਸੰਭਾਲੀ ਹੋਈ ਹੈ। ਉੱਥੇ ਹੀ ਹਵਾਈ ਸੈਨਾ ਵੱਲੋਂ ਹਵਾਈ ਖੇਤਰ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਭਾਜਪਾ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਤੇ ਪੰਜਾਬ ਭਾਜਪਾ ਇਕਾਈ ਦੇ ਜਨਰਲ ਸਕੱਤਰ ਅਨਿਲ ਸਰੀਨ ਅੱਜ ਪੋਲੋ ਗਰਾਊਂਡ ਵਿੱਚ ਪਹੁੰਚੇ। ਉਨ੍ਹਾਂ ਨੇ ਰੈਲੀ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ।


ਇਸ ਮੌਕੇ ਜੈਇੰਦਰ ਕੌਰ ਤੇ ਅਨਿਲ ਸਰੀਨ ਨੇ ਇਹ ਵੀ ਦਾਅਵਾ ਕੀਤਾ ਕਿ ਜਿਹੜੇ ਕਿਸਾਨ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਉਹ ਕਿਸਾਨ ਨਹੀਂ ਹਨ। ਸਗੋਂ ਉਹ ਕੁਝ ਜਥੇਬੰਦੀਆਂ ਹਨ। ਇਸ ਦੇ ਨਾਲ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਉੱਤੇ ਵੀ ਤੰਜ ਕੱਸਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।