Fatehgarh Sahib News: ਫਤਿਹਗੜ੍ਹ ਸਾਹਿਬ 'ਚ ਫ਼ਿਲਮੀ ਅੰਦਾਜ਼ 'ਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਅਨੁਸਾਰ ਜਿੱਥੇ ਇੱਕ ਵਿਅਕਤੀ ਨੂੰ ਪਹਿਲਾਂ ਸ਼ਰਾਬ ਵਿੱਚ ਦਵਾਈ ਮਿਲਾ ਕੇ ਪਿਲਾਈ ਗਈ ਤੇ ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਉਸ ਨੂੰ ਰਾਜਪੁਰਾ ਲਿਜਾ ਕੇ ਟਰੱਕ ਨਾਲ ਦਰੜ ਦਿੱਤਾ ਗਿਆ। ਕਤਲ ਨੂੰ ਸੜਕ ਹਾਦਸੇ ਦਾ ਮਾਮਲਾ ਬਣਾ ਕੇ ਥਾਣੇ ਵਿੱਚ ਕੇਸ ਦਰਜ ਕਰਾਇਆ ਗਿਆ। ਪੁਲਿਸ ਨੇ ਇਸ ਕਤਲ ਦਾ ਭੇਤ ਸੁਲਝਾ ਲਿਆ। ਇਸ 'ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਸਾਨੀਪੁਰ ਦੀ ਰਹਿਣ ਵਾਲੀ ਜੀਵਨਦੀਪ ਕੌਰ ਦਾ ਪਤੀ ਸੁਖਜੀਤ ਸਿੰਘ 19 ਜੂਨ ਨੂੰ ਘਰੋਂ ਸ਼ਰਾਬ ਪੀਣ ਲਈ ਠੇਕੇ ’ਤੇ ਗਿਆ ਸੀ। ਇਸ ਤੋਂ ਬਾਅਦ ਸੁਖਜੀਤ ਵਾਪਸ ਨਹੀਂ ਪਰਤਿਆ। ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਸਰਹਿੰਦ ਵਿਖੇ ਦਰਜ ਕਰਵਾਈ ਗਈ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸੁਖਜੀਤ ਸਿੰਘ ਦਾ ਮੋਟਰਸਾਈਕਲ ਤੇ ਚੱਪਲਾਂ ਪਟਿਆਲਾ ਰੋਡ ’ਤੇ ਨਹਿਰ ਕੋਲੋਂ ਬਰਾਮਦ ਹੋਈਆਂ। ਇੱਥੋਂ ਖੁਦਕੁਸ਼ੀ ਦੀ ਸੰਭਾਵਨਾ ਹੋਈ ਪਰ ਜਦੋਂ ਸੁਖਜੀਤ ਸਿੰਘ ਦਾ ਮੋਬਾਈਲ ਇਸ ਥਾਂ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਜ਼ਮੀਨ ਵਿੱਚ ਦੱਬਿਆ ਮਿਲਿਆ ਤਾਂ ਪੁਲਿਸ ਦਾ ਸ਼ੱਕ ਵਧ ਗਿਆ। ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ।
ਡੀਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਸੁਖਜੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਪਰ ਉਹ ਅਕਸਰ ਠੇਕੇ ਤੋਂ ਸ਼ਰਾਬ ਲਿਆ ਕੇ ਆਪਣੇ ਘਰ ਹੀ ਪੀਂਦਾ ਸੀ। ਸੁਖਜੀਤ ਦੀ ਕੁਝ ਦਿਨਾਂ ਤੋਂ ਰਾਮਦਾਸ ਨਗਰ ਸਾਨੀਪੁਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਲ ਦੋਸਤੀ ਹੋਈ ਸੀ।
ਗੁਰਪ੍ਰੀਤ ਸਿੰਘ ਸੁਖਜੀਤ ਨੂੰ ਆਪਣੇ ਪੈਸਿਆਂ ਨਾਲ ਸ਼ਰਾਬ ਪਿਲਾਉਂਦਾ ਸੀ। 19 ਜੂਨ ਨੂੰ ਗੁਰਪ੍ਰੀਤ ਸਿੰਘ, ਉਸ ਦੀ ਪਤਨੀ ਖੁਸ਼ਦੀਪ ਕੌਰ, ਦੋਸਤ ਸੁਖਵਿੰਦਰ ਸਿੰਘ ਸੰਘਾ ਨੂੰ ਇਕੱਠੇ ਦੇਖਿਆ ਗਿਆ। ਜਦੋਂ ਜਾਂਚ ਅੱਗੇ ਵਧੀ ਤਾਂ ਪਤਾ ਲੱਗਾ ਕਿ 20 ਜੂਨ ਨੂੰ ਗੁਰਪ੍ਰੀਤ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਦਾਅਵਾ ਕਰਦੇ ਹੋਏ ਥਾਣਾ ਰਾਜਪੁਰਾ ਵਿਖੇ ਦੁਰਘਟਨਾ ਦਾ ਮਾਮਲਾ ਦਰਜ ਕਰਾਇਆ ਗਿਆ।
ਰਾਜਪੁਰਾ ਪੁਲਿਸ ਨੂੰ ਇੱਕ ਬੁਰੀ ਤਰ੍ਹਾਂ ਨਾਲ ਕੁਚਲੀ ਹੋਈ ਲਾਸ਼ ਮਿਲੀ ਸੀ ,ਜਿਸਦੀ ਪਹਿਚਾਣ ਖੁਸ਼ਦੀਪ ਕੌਰ ਨੇ ਆਪਣੇ ਪਤੀ ਗੁਰਪ੍ਰੀਤ ਸਿੰਘ ਵਜੋਂ ਕੀਤੀ ਸੀ। ਸੜਕ ਹਾਦਸੇ ਦਾ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ ਸੀ। ਕਹਾਣੀ ਵਿੱਚ ਮੋੜ ਉਦੋਂ ਆਇਆ ਜਦੋਂ ਗੁਰਪ੍ਰੀਤ ਸਿੰਘ ਜ਼ਿੰਦਾ ਮਿਲਿਆ।
ਫਤਹਿਗੜ੍ਹ ਸਾਹਿਬ ਪੁਲਿਸ ਨੇ ਹਿਉਮਨ ਇੰਟੈਲੀਜੈਂਸ, ਤਕਨੀਕੀ ਸਾਧਨਾਂ ਅਤੇ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ। ਇਹ ਗੱਲ ਸਾਹਮਣੇ ਆਈ ਕਿ ਗੁਰਪ੍ਰੀਤ ਸਿੰਘ ਜੋ ਕਿ ਹਲਦੀ ਰਾਮ ਐਂਡ ਕੰਪਨੀ ਦਾ ਥੋਕ ਵਿਕਰੇਤਾ ਹੈ। ਉਸਨੂੰ ਕਾਰੋਬਾਰ ਵਿੱਚ ਘਾਟਾ ਪਿਆ। ਜਿਸ ਕਾਰਨ ਗੁਰਪ੍ਰੀਤ ਸਿੰਘ ਨੇ ਕੁਝ ਮਹੀਨਿਆਂ ਤੋਂ ਗਲਤ ਯੋਜਨਾਵਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਗੁਰਪ੍ਰੀਤ ਦਾ ਦੋਸਤ ਰਾਜੇਸ਼ ਕੁਮਾਰ ਸ਼ਰਮਾ ਜੋ ਕਿ ਫਤਿਹਗੜ੍ਹ ਸਾਹਿਬ ਕਚਹਿਰੀ ਵਿੱਚ ਫੋਟੋ ਸਟੇਟ ਦਾ ਕੰਮ ਕਰਦਾ ਹੈ ਅਤੇ ਅਣ-ਅਧਿਕਾਰਤ ਤੌਰ 'ਤੇ ਬੀਮਾ ਪਾਲਿਸੀ ਵੀ ਕਰਦਾ ਹੈ। ਗੁਰਪ੍ਰੀਤ ਨੇ ਰਾਜੇਸ਼ ਸ਼ਰਮਾ ਨਾਲ ਗੱਲ ਕੀਤੀ। ਗੁਰਪ੍ਰੀਤ ਸਿੰਘ ਨੇ ਰਾਜੇਸ਼ ਤੋਂ 4 ਕਰੋੜ ਰੁਪਏ ਦਾ ਦੁਰਘਟਨਾ ਬੀਮਾ ਕਰਵਾਇਆ।
ਰਾਜੇਸ਼ ਨੇ ਉਸ ਨੂੰ ਦੱਸਿਆ ਕਿ ਮੌਤ ਦੇ ਸਰਟੀਫਿਕੇਟ ਅਤੇ ਪੋਸਟ ਮਾਰਟਮ ਦੀ ਰਿਪੋਰਟ ਦੇ ਆਧਾਰ 'ਤੇ ਸਾਰੀ ਰਕਮ ਵਾਰਸਾਂ ਨੂੰ ਮਿਲੇਗੀ। ਇਸ ਤੋਂ ਬਾਅਦ ਸੁਖਜੀਤ ਸਿੰਘ ਦੇ ਕਤਲ ਦੀ ਯੋਜਨਾ ਬਣਾਈ ਗਈ। ਸੁਖਜੀਤ ਸਿੰਘ ਨੂੰ ਰਾਜਪੁਰਾ ਲਿਜਾਇਆ ਗਿਆ ਅਤੇ ਉਸ ਦੇ ਸਿਰ ਅਤੇ ਚਿਹਰੇ 'ਤੇ ਦੋ ਵਾਰ ਟਰੱਕ ਚੜ੍ਹਾਇਆ ਗਿਆ।
ਫਤਿਹਗੜ੍ਹ ਸਾਹਿਬ ਪੁਲੀਸ ਨੇ ਇਸ ਕਤਲ ਕੇਸ ਵਿੱਚ ਗੁਰਪ੍ਰੀਤ ਸਿੰਘ, ਉਸ ਦੀ ਪਤਨੀ ਖੁਸ਼ਦੀਪ ਕੌਰ, ਸੁਖਵਿੰਦਰ ਸਿੰਘ ਸੰਘਾ, ਜਸਪਾਲ ਸਿੰਘ, ਦਿਨੇਸ਼ ਕੁਮਾਰ ਅਤੇ ਰਾਜੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਰਦਾਤ ਵਿੱਚ ਵਰਤੇ ਗਏ ਟਰੱਕ, ਕਾਰਾਂ ਅਤੇ ਮੋਟਰਸਾਈਕਲ ਬਰਾਮਦ ਕੀਤੇ ਹਨ।
ਬੀਮੇ ਦੇ ਪੈਸਿਆਂ ਲਈ ਕੀਤਾ ਕਤਲ, ਬੀਮਾਧਾਰਕ ਨੂੰ ਜਿੰਦਾ ਦੇਖ ਪੁਲਿਸ ਦੇ ਉੱਡੇ ਹੋਸ਼
ABP Sanjha
Updated at:
28 Jun 2023 04:26 PM (IST)
Edited By: shankerd
Fatehgarh Sahib News: ਫਤਿਹਗੜ੍ਹ ਸਾਹਿਬ 'ਚ ਫ਼ਿਲਮੀ ਅੰਦਾਜ਼ 'ਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਅਨੁਸਾਰ ਜਿੱਥੇ ਇੱਕ ਵਿਅਕਤੀ ਨੂੰ ਪਹਿਲਾਂ ਸ਼ਰਾਬ ਵਿੱਚ ਦਵਾਈ ਮਿਲਾ ਕੇ ਪਿਲਾਈ ਗਈ ਤੇ ਜਦੋਂ ਉਹ ਬੇਹੋਸ਼ ਹੋ ਗਿਆ
Fatehgarh Sahib
NEXT
PREV
Published at:
28 Jun 2023 04:26 PM (IST)
- - - - - - - - - Advertisement - - - - - - - - -