(Source: ECI/ABP News)
Patiala News: ਪ੍ਰਨੀਤ ਕੌਰ ਨੇ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ 'ਚ ਚੁੱਕਿਆ
ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।"
![Patiala News: ਪ੍ਰਨੀਤ ਕੌਰ ਨੇ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ 'ਚ ਚੁੱਕਿਆ Praneet Kaur raised the issue of cancellation of Intercity Express in Parliament Patiala News: ਪ੍ਰਨੀਤ ਕੌਰ ਨੇ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ 'ਚ ਚੁੱਕਿਆ](https://feeds.abplive.com/onecms/images/uploaded-images/2023/12/07/73c840c853a5fcc6e016f46cd5a28f091701941655979674_original.jpeg?impolicy=abp_cdn&imwidth=1200&height=675)
Patiala News: ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਉਠਾਇਆ।
ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਬੋਲਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਸਪੀਕਰ ਸਾਹਿਬ, ਤੁਹਾਡੇ ਰਾਹੀਂ ਮੈਂ ਰੇਲਵੇ ਮੰਤਰਾਲੇ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਉੱਤਰੀ ਰੇਲਵੇ ਦੇ ਅਧਿਕਾਰੀਆਂ ਨੇ ਰੇਲ ਗੱਡੀ ਨੰਬਰ 14525/14526 ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ 3 ਮਹੀਨਿਆਂ ਲਈ ਧੁੰਦ ਵਾਲੇ ਮੌਸਮ ਦਾ ਹਵਾਲਾ ਦੇਕੇ ਬੰਦ ਕਰ ਦਿੱਤਾ ਹੈ, ਇਹ ਧਿਆਨ ਵਿੱਚ ਰੱਖੇ ਬਿਨਾਂ ਕਿ ਇਹ ਰੇਲਗੱਡੀ ਉੱਤਰੀ ਭਾਰਤ ਦੇ ਕੰਮਕਾਜੀ ਲੋਕਾਂ ਲਈ ਬਹੁਤ ਜ਼ਰੂਰੀ ਹੈ ਅਤੇ ਮਹੀਨਾਵਾਰ ਸੀਜ਼ਨ ਟਿਕਟ ਧਾਰਕਾਂ ਲਈ ਸਭ ਤੋਂ ਵੱਧ ਸੁਵਿਧਾਜਨਕ ਹੈ ਜੋ ਆਪਣੀ ਨੌਕਰੀ ਤੱਕ ਪਹੁੰਚਣ ਲਈ ਦੂਜੇ ਸ਼ਹਿਰਾਂ ਵਾਸਤੇ ਰੋਜ਼ਾਨਾ ਯਾਤਰਾ ਕਰਦੇ ਹਨ।"
ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਕੱਲੇ ਮੇਰੇ ਪਟਿਆਲਾ ਸੰਸਦੀ ਹਲਕੇ ਤੋਂ ਲਗਭਗ 1000 ਲੋਕ ਇਨ੍ਹਾਂ ਦੋਵਾਂ ਰੇਲਗੱਡੀਆਂ ਰਾਹੀਂ ਰੋਜ਼ਾਨਾ ਆਉਂਦੇ-ਜਾਂਦੇ ਹਨ ਅਤੇ ਇਹ ਇਕਲੌਤੀ ਮੇਲ ਟਰੇਨ ਹੈ ਜੋ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਤੱਕ ਸਵੇਰ ਤੋਂ ਦੇਰ ਸ਼ਾਮ ਤੱਕ ਚੱਲਦੀ ਹੈ।"
ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)