Patiala News: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਦਾ ਜਾ ਰਿਹਾ ਹੈ। ਕੱਲ੍ਹ ਯਾਨੀ ਵੀਰਵਾਰ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਹ ਵੀ ਚਰਚਾ ਹੈ ਕਿ ਭਾਜਪਾ ਵੱਲੋਂ ਪਟਿਆਲਾ ਲੋਕ ਸਭਾ ਹਲਤੇ ਤੋਂ ਪ੍ਰਨੀਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। 


ਬੇਸ਼ੱਕ ਚਰਚਾ ਇਹ ਵੀ ਹੈ ਕਿ ਪਟਿਆਲਾ ਤੋਂ ਕੈਪਟਨ ਦੀ ਬੇਟੀ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਬੀਜੇਪੀ ਨੂੰ ਲੱਗਦਾ ਹੈ ਕਿ 79 ਸਾਲਾ ਪ੍ਰਨੀਤ ਕੌਰ ਪਟਿਆਲਾ ਤੋਂ ਮਜ਼ਬੂਤ ​​ਉਮੀਦਵਾਰ ਹਨ। ਉਨ੍ਹਾਂ ਦੀ ਪਟਿਆਲਾ ਵਿੱਚ ਚੰਗੀ ਪਕੜ ਹੈ ਤੇ ਪਿਛਲੇ ਦਿਨਾਂ ਤੋਂ ਉਹ ਕਾਫੀ ਐਕਟਿਵ ਵੀ ਨਜ਼ਰ ਆ ਰਹੇ ਹਨ।


ਇਹ ਵੀ ਪੜ੍ਹੋ: US Presidential Election 2024: ਮੁੜ ਆਹਮਣੇ-ਸਾਹਮਣੇ ਹੋਣਗੇ ਬਾਈਡੇਨ-ਡੋਨਾਲਡ ਟਰੰਪ, ਪ੍ਰਾਇਮਰੀ ਚੋਣਾਂ ‘ਚ ਦੋਹਾਂ ਨੇ ਪੱਕੀ ਕੀਤੀ ਦਾਅਵੇਦਾਰੀ!


ਦੱਸ ਦਈਏ ਕਿ ਕਾਂਗਰਸ ਤੋਂ ਦੂਰੀ ਬਣਾ ਕੇ ਰੱਖ ਰਹੀ ਪ੍ਰਨੀਤ ਕੌਰ ਬਾਰੇ ਪਾਰਟੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਵਾਰ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਬਦਲੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਮੀਟਿੰਗ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ ਸੀ। ਇਸ ਤੋਂ ਬਾਅਦ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।


ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਪਟਿਆਲਾ ਸਾਲ 2022 ਤੱਕ ਕਾਂਗਰਸ ਦਾ ਗੜ੍ਹ ਰਿਹਾ। ਸੰਸਦ ਮੈਂਬਰ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤੇ ਸਨ। 2021 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬੇਸ਼ੱਕ ਪ੍ਰਨੀਤ ਕੌਰ ਬੀਜੇਪੀ ਵਿੱਚ ਸ਼ਾਮਲ ਨਹੀਂ ਹੋਏ ਪਰ ਉਨ੍ਹਾਂ ਨੇ ਕਰੀਬ ਡੇਢ ਸਾਲ ਤੋਂ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਰੱਖੀ ਹੈ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਕਮਰੇ 'ਚ ਸੁੱਤੀ ਲੜਕੀ ਤੇ ਕੁੱਤੇ ਦੀ ਮੌਤ