ਪਟਿਆਲਾ ਵਿੱਚ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਰੈਲੀ ਕਰਨ ਲਈ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ।


ਨਵਜੋਤ ਸਿੰਘ ਸਿੱਧੂ ਨੇ ਵੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਤਾਰੀਫ ਕਰਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ। ਇਸ ਦੇ ਨਾਲ ਹੀ ਇੱਕ ਫੋਟੋ ਵੀ ਸ਼ੇਅਰ ਕੀਤੀ ਗਈ, ਜਿਸ ਵਿੱਚ ਸਿੱਧੂ ਦੀ ਬੇਟੀ ਅਤੇ ਬੇਟਾ ਨਜ਼ਰ ਆ ਰਹੇ ਹਨ। 






ਸਿੱਧੂ ਨੇ ਪੋਸਟ ਸਾਂਝੀ ਕਰਕੇ ਲਿਖਿਆ, "ਪ੍ਰਿਯੰਕਾ ਗਾਂਧੀ ਵਾਡਰਾ ਕੋਲ ਸੋਨੇ ਦਾ ਦਿਲ , 'ਹਮੇਸ਼ਾ ਪਰਿਵਾਰ',"  ਨੋਨੀ ਦੀ ਸਿਹਤ ਬਾਰੇ ਤੁਹਾਡੇ ਫਿਕਰ ਲਈ ਲੱਖ ਲੱਖ ਧੰਨਵਾਦ, ਤੁਹਾਡਾ ਸਾਥ ਮੇਰੇ ਲਈ ਮਾਇਨੇ ਰੱਖਦਾ ਹੈ।


ਜ਼ਿਕਰ ਕਰ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਚੋਣ ਪ੍ਰਚਾਰ ਤੋਂ ਦੂਰੀ ਬਣਾ ਰੱਖੀ ਹੈ। ਇਸ ਵਾਰ ਸਿੱਧੂ ਨੇ ਕਾਂਗਰਸ ਲਈ ਇੱਕ ਵੀ ਮੀਟਿੰਗ ਨੂੰ ਸੰਬੋਧਨ ਨਹੀਂ ਕੀਤਾ ਅਤੇ ਪਹਿਲਾਂ ਹੀ ਚੋਣ ਪ੍ਰਚਾਰ ਬੰਦ ਕਰ ਦਿੱਤਾ ਹੈ। ਇਸ ਸਮੇਂ ਸਿੱਧੂ ਆਈਪੀਐਲ ਵਿੱਚ ਕੁਮੈਂਟਰੀ ਕਰ ਰਹੇ ਹਨ। ਦੱਸ ਦੇਈਏ ਕਿ ਸਿੱਧੂ ਦੀ ਪਤਨੀ ਕਾਫੀ ਸਮੇਂ ਤੋਂ ਬਿਮਾਰ ਸੀ। ਇਸ ਕਾਰਨ ਸਿੱਧੂ ਨੇ ਸਿਆਸਤ ਤੋਂ ਦੂਰੀ ਬਣਾ ਲਈ ਸੀ। ਹਾਲਾਂਕਿ ਹੁਣ ਸਿੱਧੂ ਦੀ ਪਤਨੀ ਦੀ ਸਿਹਤ 'ਚ ਕਾਫੀ ਸੁਧਾਰ ਹੋਇਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial