Patiala: ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਬਾਹਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਖ ਹੜਤਾਲ 'ਤੇ ਬੈਠੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਜਿਸ ਕਰਕੇ ਸਾਡੇ ਘਰਾਂ ਦੇ ਚੁੱਲ੍ਹੇ ਵੀ ਠੰਡੇ ਪੈ ਗਏ ਹਨ।
Patiala News: ਪੰਜਾਬੀ ਯੂਨੀਵਰਸਿਟੀ ਪਟਿਆਲਾ ਅਕਸਰ ਹੀ ਕਿਸੇ ਨਾ ਕਿਸੇ ਕਾਰਨਾਂ ਕਰ ਕੇ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਉਥੇ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਏ ਦਿਨ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਵੀ ਦੇਖਣ ਨੂੰ ਮਿਲਦੇ ਹਨ।
ਇੱਕ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਅਧਿਆਪਕਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਵਾਇਸ ਚਾਂਸਲਰ ਦਫ਼ਤਰ ਦੇ ਬਾਹਰ ਗੁਰਪਾਲ ਸਿੰਘ ਨਾਮੀ ਅਧਿਆਪਕ ਵੱਲੋਂ ਪਿਛਲੇ ਕਈ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਰਕੇ ਹੁਣ ਭੁੱਖ ਹੜਤਾਲ ਸ਼ੁਰੂ ਕਰਕੇ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਦੇ ਖਿਲਾਫ ਸੰਘਰਸ਼ ਵਿੱਢਿਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਧਿਆਪਕਾਂ ਨੇ ਵਾਈਸ ਚਾਂਸਲਰ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਖ ਹੜਤਾਲ 'ਤੇ ਬੈਠੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਜਿਸ ਕਰਕੇ ਸਾਡੇ ਘਰਾਂ ਦੇ ਚੁੱਲ੍ਹੇ ਵੀ ਠੰਡੇ ਪੈ ਗਏ ਹਨ।
ਇਸ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਜੇ ਸਰਕਾਰ ਯੂਨੀਵਰਸਿਟੀਆਂ ਨੂੰ ਚੰਗੀ ਤਰ੍ਹਾ ਚਲਾਉਣਾ ਚਾਹੁੰਦੀ ਹੈ ਤਾਂ ਫਿਰ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਮਿਲਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਸਿਰਫ ਆਪਣੀ ਕੁਰਸੀ ਨਾਲ ਪਿਆਰ ਹੈ ਪਰ ਉਹ ਅਧਿਆਪਕਾਂ ਵਿਦਿਆਰਥੀਆਂ ਜਾਂ ਕਿਸੇ ਵੀ ਅਦਾਰੇ ਦੇ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਨਾ ਦਿੱਤੀ ਤਾਂ ਆਉਣ ਵਾਲੇ ਸਮੇਂ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ
ਇਹ ਵੀ ਪੜ੍ਹੋਂ: Drugs: ਪੰਜਾਬ 'ਚ ਨਸ਼ੇ 'ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ, "ਲੱਗਦਾ ਹੈ, ਸੂਬੇ ਦੀ ਹਰ ਗਲੀ 'ਚ ਸ਼ਰਾਬ ਦੀ ਭੱਠੀ ਖੁੱਲ੍ਹ ਗਈ ਹੈ"
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।