ਪੰਜਾਬ ਦੇ ਪਟਿਆਲੇ ਵਿੱਚ ਵੀਰਵਾਰ ਸਵੇਰੇ ਇੱਕ ਪੇਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਇੱਕ ਰੁੱਖ ਨਾਲ ਟਕਰਾ ਗਈ, ਜਿਸ ਤੋਂ ਬਾਅਦ ਰੁੱਖ ਵੀ ਬੱਸ ਦੇ ਉੱਤੇ ਡਿੱਗ ਪਿਆ। ਇਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜ ਮੱਚ ਗਿਆ।
ਹਾਦਸੇ ਤੋਂ ਬਾਅਦ ਮੌਕੇ ’ਤੇ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਵਿੱਚ 15 ਤੋਂ 20 ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਹਾਦਸੇ ਬਾਰੇ ਕੁੱਝ ਲੋਕਾਂ ਨੇ ਦੱਸਿਆ ਕਿ ਬੱਸ ਵਿੱਚ ਸਮਰੱਥਾ ਤੋਂ ਵੱਧ 130 ਸਵਾਰੀਆਂ ਸਵਾਰ ਸਨ। ਹਾਦਸੇ ਵਿੱਚ ਕਈ ਲੋਕਾਂ ਦੇ ਪੈਰ ਟੁੱਟ ਗਏ। ਜ਼ਖਮੀਆਂ ਨੂੰ ਉੱਥੋਂ ਲੰਘ ਰਹੇ ਲੋਕਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਕੋਈ ਉੱਚ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ।
ਇਸ ਹਾਦਸੇ ਤੋਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਦੇ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਬੱਸ ਕਿਵੇਂ ਸਿੱਧਾ ਦਰਖੱਤ ਦੇ ਵਿੱਚ ਵੜੀ ਪਈ ਅਤੇ ਲੋਕ ਆਪਣੇ ਜਾਨ ਬਚਾਉਂਦੇ ਹੋਏ ਦਰਖਤ ਦੀਆਂ ਟਾਹਣੀਆਂ ਨੂੰ ਪਿੱਛੇ ਕਰਕੇ ਬਹੁਤ ਹੀ ਮੁਸ਼ਕਿਲ ਦੇ ਨਾਲ ਬਾਹਰ ਨਿਕਲਦੇ ਹੋਏ ਨਜ਼ਰ ਆ ਰਹੇ ਹਨ। ਕਈ ਮੁਟਿਆਰਾਂ ਘਬਰਾ ਕੇ ਰੋਦੀਆਂ ਹੋਈਆਂ ਨਜ਼ਰ ਆਈਆਂ।

























