Patiala News: ਅਕਾਲੀ ਦਲ ਬੱਚੇ, ਬਜ਼ੁਰਗ ਤੇ ਹਰ ਵਿਅਕਤੀ ਦੇ ਦਿਲ 'ਚ...ਸਾਰਿਆਂ 'ਤੇ ਪਰਚਾ ਦੇ ਦਿਓ: ਸੁਖਬੀਰ ਬਾਦਲ
Punjab Bachao Yatra: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਿਹਤਯਾਬ ਹੋ ਗਏ ਹਨ। ਇਸ ਲਈ ਇੱਕ ਦਿਨ ਦੇ ਬ੍ਰੇਕ ਮਗਰੋਂ ਅੱਜ ਉਹ ਪੰਜਾਬ ਬਚਾਓ ਯਾਤਰਾ ਤਹਿਤ ਨਾਭਾ ਪਹੁੰਚੇ।
Patiala News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸਿਹਤਯਾਬ ਹੋ ਗਏ ਹਨ। ਇਸ ਲਈ ਇੱਕ ਦਿਨ ਦੇ ਬ੍ਰੇਕ ਮਗਰੋਂ ਅੱਜ ਉਹ ਪੰਜਾਬ ਬਚਾਓ ਯਾਤਰਾ ਤਹਿਤ ਨਾਭਾ ਪਹੁੰਚੇ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਸੁਖਬੀਰ ਬਾਦਲ ਮੰਗਲਵਾਰ ਨੂੰ ਗਰਮੀ ਲੱਗਣ ਕਾਰਨ ਬਿਮਾਰ ਹੋ ਗਏ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਆਮ ਪਾਰਟੀ 'ਤੇ ਤਿੱਖੇ ਵਾਰ ਕੀਤੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਾਲਿਆਂ ਨੂੰ ਤੁਸੀਂ ਮੂੰਹ ਨਾ ਲਗਾਓ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ।
ਹਰ ਵਿਅਕਤੀ ਦੇ ਦਿਲ ਵਿੱਚ ਅਕਾਲੀ ਦਲ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਉਪਰ ਉਨ੍ਹਾਂ ਨੇ ਕਿਹਾ ਕਿ ਬੱਚੇ, ਬਜ਼ੁਰਗ ਤੇ ਹਰ ਵਿਅਕਤੀ ਦੇ ਦਿਲ ਵਿੱਚ ਅਕਾਲੀ ਦਲ ਹੈ। ਇਸ ਕਰਕੇ ਸਾਰਿਆਂ ਉੱਪਰ ਪਰਚਾ ਦੇ ਦਿਓ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਸਾਰੇ ਹੀ ਦੁਖੀ ਹਨ। ਇਸ ਕਰਕੇ ਸਾਰੇ ਹੀ ਹੁਣ ਅਕਾਲੀ ਦਲ ਦੇ ਨਾਲ ਹਨ। ਸੁਖਬੀਰ ਬਾਦਲ ਨੇ ਕੇਜਰੀਵਾਲ ਤੇ ਤੰਜ ਕਸਦੇ ਕਿਹਾ ਕਿ ਉਸ ਨੂੰ ਪੰਜ ਸਾਲ ਜੇਲ੍ਹ ਵਿੱਚ ਹੀ ਰੱਖੋ।
ਆਮ ਆਦਮੀ ਪਾਰਟੀ ਤੋਂ ਸਾਰੀ ਦੁਖੀ
ਇਸ ਮੌਕੇ ਸੀਨੀਅਰ ਅਕਾਲੀ ਆਗੂ ਬਬਲੂ ਖੋਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਧਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਠਾਠਾਂ ਮਾਰਦਾ ਇਕੱਠ ਗਵਾਹੀ ਭਰ ਰਿਹਾ ਹੈ ਕਿ ਆਮ ਆਦਮੀ ਪਾਰਟੀ ਤੋਂ ਸਾਰੀ ਦੁਖੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Shiromani Akali Dal president Sukhbir Singh Badal) ਦੀ ਅਗਵਾਈ ਹੇਠ ਅੱਜ ਵੱਡਾ ਇਕੱਠ ਇਸ਼ਾਰਾ ਕਰ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।