ਪੜਚੋਲ ਕਰੋ

Patiala News : 'ਕੋਵਿਡ ਸਬੰਧੀ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ' : ਸਿਹਤ ਮੰਤਰੀ

 Patiala News : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ

 Patiala News : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਸਿਹਤ ਮੰਤਰੀ, ਜੋ ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਆਈਸੋਲਟਿਡ ਵਾਰਡ ਦੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਦੇ ਨਾਲ-ਨਾਲ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰਾਂ ਤਿਆਰ ਹੈ। ਇਸ ਤੋਂ ਇਲਾਵਾ ਵਾਇਰਸ ਦੇ ਹੋਰ ਫੈਲਾਅ ਨਾਲ ਨਜਿੱਠਣ ਲਈ ਸਾਡੇ ਕੋਲ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ।

ਉਨਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ- ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਪੂਰੀ ਤਰਾਂ ਕਾਰਜਸ਼ੀਲ ਹਨ। ਹਾਲਾਂਕਿ ਸਥਿਤੀ ਕਾਬੂ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਫਿਰ ਵੀ ਇਹਤਿਆਤਨ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਕੋਰੋਨਵਾਇਰਸ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....

ਉਨਾਂ ਕਿਹਾ, “ਲੋਕਾਂ, ਖਾਸਕਰ ਜਿਨਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਹੈ  ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖੰਘ ਲੱਗ ਰਹੇ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।” ਉਨਾਂ ਅੱਗੇ ਕਿਹਾ ਕਿ ਜਦੋਂ ਵੀ ਉਹ ਆਪਣੇ ਘਰੋਂ ਬਾਹਰ ਨਿਕਲਣ ਤਾਂ ਲਾਜ਼ਮੀ ਮਾਸਕ ਪਹਿਨ ਕੇ ਹੀ ਬਾਹਰ ਜਾਣ।

ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget