ਪੜਚੋਲ ਕਰੋ

ਪੰਜਾਬ ਸਰਕਾਰ ਸੂਬੇ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ : ਡਾ. ਬਲਬੀਰ ਸਿੰਘ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ।
ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।

ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget