ਪੜਚੋਲ ਕਰੋ
Advertisement
Punjab News : ਸਿਹਤ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੇ ਕਈ ਨਿੱਜੀ ਡੇਅਰੀਆਂ ਦੀ ਕੀਤੀ ਚੈਕਿੰਗ , ਕਿਹਾ - ਸਰਕਾਰ ਕਿਸੇ ਨੂੰ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ
Punjab News : ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਸੂਬੇ 'ਚ ਚੈਕਿੰਗ ਅਭਿਆਨ ਚਲਾਇਆ ਹੈ ਅਤੇ ਨਕਲੀ ਮਿਠਾਈਆਂ 'ਤੇ ਹੋਰ ਖਾਣ-ਪੀਣ ਦਾ ਸਾਜੋ ਸਮਾਨ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ 'ਤੇ ਨਿਕੇਲ ਕੱਸੀ ਜਾ ਰਹੀ ਹੈ।
Punjab News : ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਸੂਬੇ 'ਚ ਚੈਕਿੰਗ ਅਭਿਆਨ ਚਲਾਇਆ ਹੈ ਅਤੇ ਨਕਲੀ ਮਿਠਾਈਆਂ 'ਤੇ ਹੋਰ ਖਾਣ-ਪੀਣ ਦਾ ਸਾਜੋ ਸਮਾਨ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ 'ਤੇ ਨਿਕੇਲ ਕੱਸੀ ਜਾ ਰਹੀ ਹੈ। ਇਸ ਤਹਿਤ ਸੂਬੇ ਭਰ ਵਿਚ ਦੁੱਧ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਕਰਕੇ ਦੁੱਧ ਦੇ ਸੈਂਪਲ ਭਰੇ ਜਾ ਰਹੇ ਹਨ। ਜਿਸ ਤਹਿਤ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਖ਼ੁਦ ਡੇਅਰੀਆਂ ਦੀ ਚੈਕਿੰਗ ਕਰ ਰਹੇ ਹਨ।
पंजाब सरकार किसी को भी पंजाब के लोगों के स्वास्थ्य के साथ खिलवाड़ नहीं करने देगी।आज पटियाला जिले के तुरखेरी बेहबलपुर भादसों और नाभा गांवों में कई निजी डेयरी सेंटरों की जांच मैंने खुद और स्वास्थ्य टीम ने की। @ArvindKejriwal @AAPPunjab pic.twitter.com/MWtxDk9iph
— Chetan Singh Jouramajra (@jouramajra) October 14, 2022
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ। ਮੈਂ ਅਤੇ ਸਿਹਤ ਟੀਮ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਤੁਰਖੇੜੀ ਬਹਿਬਲਪੁਰ ਭਾਦਸੋਂ ਅਤੇ ਨਾਭਾ ਦੇ ਕਈ ਨਿੱਜੀ ਡੇਅਰੀ ਕੇਂਦਰਾਂ ਦੀ ਚੈਕਿੰਗ ਕੀਤੀ ਹੈ। ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ ,ਦੋਧੀਆਂ ਨੂੰ ਸ਼ੁੱਧ ਅਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ ਦੀ ਹਦਾਇਤ ਕੀਤੀ ਹੈ।
ਇਹ ਵੀ ਪੜ੍ਹੋ : Ram Rahim Parole : ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਸੁਨਾਰੀਆ ਜੇਲ੍ਹ 'ਚੋਂ ਆਇਆ ਬਾਹਰ , ਬਾਗਪਤ ਆਸ਼ਰਮ ਲਈ ਰਵਾਨਾ
ਇਸ ਤੋਂ ਕੁੱਝ ਦਿਨ ਪਹਿਲਾਂ ਮੋਹਾਲੀ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ (ਡੀ. ਐੱਚ. ਓ.) ਡਾ. ਸੁਭਾਸ਼ ਕੁਮਾਰ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਅਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਫ਼ੂਡ ਸੇਫ਼ਟੀ ਵਿੰਗ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚਲੀਆਂ ਦੁਕਾਨਾਂ ਅਤੇ ਹੋਰ ਥਾਵਾਂ ’ਤੇ ਲਗਾਤਾਰ ਜਾਂਚ ਕਰਦਾ ਰਹਿੰਦਾ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।
ਦੱਸ ਦੇਈਏ ਕਿ ਤਿਉਹਾਰਾਂ ਦਾ ਸੀਜ਼ਨ ਆਉਂਦਿਆਂ ਹੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਨਕਲੀ ਮਿਠਾਈਆਂ 'ਤੇ ਹੋਰ ਖਾਣ-ਪੀਣ ਦਾ ਸਾਜੋ ਸਮਾਨ ਵੇਚਣ ਦੀ ਤਿਆਰੀ ਕਰ ਲਈ ਹੈ। ਸ਼ਹਿਰ ਵਿੱਚ ਸ਼ਰੇਆਮ ਨਕਲੀ ਮਿਠਾਈਆਂ, ਦੁੱਧ ਅਤੇ ਹੋਰ ਖਾਣ ਪੀਣ ਵਾਲੀਆਂ ਚੀਜ਼ਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਜਾਂਦਾ ਹੈ ,ਜਿਸ ਕਾਰਨ ਸਿਹਤ ਵਿਭਾਗ ਨੇ ਸੂਬੇ 'ਚ ਚੈਕਿੰਗ ਅਭਿਆਨ ਚਲਾਇਆ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement