Punjab MC Election: ਭਾਜਪਾ ਨੇ ਪਟਿਆਲਾ 'ਚ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, 60 ਵਾਰਡਾਂ ਲਈ ਇਨ੍ਹਾਂ ਨਾਵਾਂ ’ਤੇ ਲੱਗੀ ਮੋਹਰ!
ਸੂਬੇ ਦੇ ਵਿੱਚ ਇੱਕ ਵਾਰ ਫਿਰ ਤੋਂ ਚੋਣਾਂ ਦੀ ਹਵਾ ਚੱਲ ਰਹੀ ਹੈ, ਜੀ ਹਾਂ ਨਗਰ ਨਿਗਮ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਐਲਾਨ ਕੀਤੇ ਜਾ ਰਹੇ ਹਨ। BJP ਵੱਲੋਂ ਵੀ ਉਮੀਦਵਾਰਾਂ
Punjab MC Election 2024: ਪੰਜਾਬ ਨਗਰ ਨਿਗਮ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਇਸ ਦੇ ਲਈ ਭਾਰਤੀ ਜਨਤਾ ਪਾਰਟੀ (BJP) ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 60 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪਟਿਆਲਾ ਨਗਰ ਨਿਗਮ 'ਚ ਕੁੱਲ 60 ਵਾਰਡ ਹਨ, ਜਿਸ ਲਈ ਭਾਜਪਾ ਨੇ ਸਾਰੇ ਵਾਰਡਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ।
ਹੋਰ ਪੜ੍ਹੋ : ਲੁਧਿਆਣਾ ਦਾ ਚੋਣ ਦੰਗਲ ਭਖਿਆ: ਕਾਂਗਰਸ ਨੇ ਐਲਾਨੇ 63 ਉਮੀਦਵਾਰ, ਵੇਖੋ ਕਿਸ-ਕਿਸ ਨੂੰ ਮਿਲੀ ਟਿਕਟ
ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਭਾਜਪਾ ਆਗੂਆਂ ਦੀ ਬੈਠਕ ਹੋਈ। ਇਸ ਬੈਠਕ ਵਿਚ ਸੀਨੀਅਰ ਆਗੂ ਮੌਜੂਦ ਰਹੇ। ਬੈਠਕ ਦੀ ਪ੍ਰਧਾਨਗੀ ਇੰਚਾਰਜ ਵਿਜੇ ਰੁਪਾਣੀ ਨੇ ਕੀਤੀ। ਜਿਸ ਵਿਚ ਸਾਰੇ ਨਾਵਾਂ ਦੀ ਚਰਚਾ ਕੀਤੀ ਗਈ। ਇਸ ਮਗਰੋਂ ਪਟਿਆਲਾ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਭਾਜਪਾ ਵੱਲੋਂ ਸੰਗਰੂਰ ਤੋਂ ਖੜ੍ਹੇ ਹੋਏ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਕਾਂਗਰਸ ਵੱਲੋਂ ਵੀ ਲੁਧਿਆਣਾ ਤੋਂ ਉਮੀਦਵਾਰਾਂ ਦੀ ਲਿਸਟ ਰਿਲੀਜ਼ ਕਰ ਦਿੱਤੀ ਹੈ। ਸੱਤਾ ਧਾਰੀ ਪਾਰਟੀ ਆਪ ਵੱਲੋਂ ਅੱਜ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ। ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਸਕਰੀਨਿੰਗ ਕਮੇਟੀਆਂ ਦੇ ਮੈਂਬਰ, ਵਿਧਾਇਕ ਅਤੇ ਮੰਤਰੀ ਹਾਜ਼ਰ ਸਨ।
ਅਮਨ ਅਰੋੜਾ ਨੇ ਦੱਸਿਆ ਕਿ 977 ਵਾਰਡਾਂ 'ਤੇ ਚੋਣਾਂ ਹੋਣੀਆਂ ਹਨ। ਇਸ ਦੇ ਲਈ ਪੂਰੇ ਪੰਜਾਬ ਨੂੰ ਦਸ ਜ਼ੋਨਾਂ ਵਿੱਚ ਵੰਡਿਆ ਗਿਆ ਸੀ। ਸਕਰੀਨਿੰਗ ਕਮੇਟੀਆਂ ਬਣਾਈਆਂ ਗਈਆਂ। ਹਰ ਕਮੇਟੀ ਵਿੱਚ 9 ਮੈਂਬਰ ਸਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਵਾਰਡ ਲਈ ਦਸ ਤੋਂ ਪੰਦਰਾਂ ਅਰਜ਼ੀਆਂ ਆਈਆਂ ਹਨ। ਇਸ ਮੌਕੇ ਅਮਨ ਅਰੋੜਾ ਨੇ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।