Punjab News: ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜ਼ਾ
Patiala News: ਕੈਬਨਿਟ ਮੰਤਰੀ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜ਼ਾ ਲੈਣ ਪੁੱਜੇ ਸਨ।
Patiala News: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਬੀਤੇ ਦਿਨੀਂ ਕੈਬਨਿਟ ਮੰਤਰੀ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ।
ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ. ਐਸ.ਪੀ ਵਰੁਣ ਸ਼ਰਮਾ ਵੀ ਮੌਜੂਦ ਸਨ।
ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ
ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸਕੂਲ ਆਫ਼ ਐਮੀਂਨੈਸ ਦੀ ਸ਼ੁਰੂਆਤ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਗਿਆ ਹੈ ਉਥੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਕੇ ਤੇ ਦਿੱਖ ਬਦਲਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ ਹੈ।
ਪਟਿਆਲਾ ਤੋਂ ਹੀ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ
ਜੌੜਾਮਾਜਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਸ਼ਹਿਰ ਤੋਂ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਇਤਿਹਾਸਿਕ ਸ਼ਹਿਰ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ