Punjab News: ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਕੋਰਟ ਦੇ ਆਰਡਰ ਮਿਲ ਚੁੱਕੇ ਨੇ ਅਤੇ ਅਸੀਂ ਹੁਣ ਕੇਂਦਰੀ ਜੇਲ੍ਹ ਪਟਿਆਲਾ ਵੱਲ ਜਾ ਰਹੇ ਹਾਂ।

Continues below advertisement


ਹੋਰ ਪੜ੍ਹੋ : ਜਾਣੋ ਪੰਜਾਬ ਵਿੱਚ ਕਿਸ ਦਿਨ ਹੈ ਦੀਵਾਲੀ ਦੀ ਛੁੱਟੀ? ਦੇਖੋ ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਇੱਥੇ



ਮਾਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਦਰਜ ਕੇਸ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਮਾਲੀ ਨੇ ਕਿਹਾ, ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।


ਮਾਲਵਿੰਦਰ ਸਿੰਘ ਮਾਲੀ ਖਿਲਾਫ਼ 16 ਸਤੰਬਰ ਨੂੰ ਮੋਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 196 ਅਤੇ 299 ਤਹਿਤ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਮਾਲੀ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਦੀ ਸ਼ਿਕਾਇਤ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਰਕਾਰ ਦਾ ਕਰੀਬੀ ਹੈ, ਇਸ ਲਈ ਸਿਆਸੀ ਰੰਜਿਸ਼ ਕਾਰਨ ਇਹ ਸਾਰਾ ਮਾਮਲਾ ਦਰਜ ਕੀਤਾ ਗਿਆ ਹੈ। ਅੱਜ ਹਾਈ ਕੋਰਟ ਨੇ ਮਾਲੀ ਨੂੰ ਅੰਤਰਿਮ ਰਾਹਤ ਦਿੰਦਿਆਂ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।