Patiala News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਬਰੈਂਪਟਨ ’ਚ ਸੜਕ ਹਾਦਸੇ ’ਚ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਉਪ ਮੰਡਲ ਦੇ ਪਿੰਡ ਸੇਲਵਾਲਾ ਦੇ ਨੌਜਵਾਨ ਦੀ ਮੌਤ ਹੋ ਗਈ। ਤਰਵਿੰਦਰ ਸਿੰਘ ਅਜੇ 13 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਤੇ ਉਸ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।


ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤਰਵਿੰਦਰ ਸਿੰਘ 13 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਤੇ ਵਰਕ ਪਰਮਿਟ ‘ਤੇ ਸੀ। ਸ਼ੁੱਕਰਵਾਰ ਨੂੰ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਲਾਲ ਬੱਤੀ ‘ਤੇ ਖੜ੍ਹੀ ਉਸ ਦੀ ਕਾਰ ਦੇ ਪਿੱਛੇ ਟਰੱਕ ਖੜ੍ਹਾ ਸੀ ਤਾਂ ਉਸ ਦੇ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਦੇ ਪਿੱਛੇ ਖੜ੍ਹਾ ਟਰੱਕ ਕਾਰ ‘ਤੇ ਜਾ ਡਿੱਗਿਆ।


ਇਸ ਹਾਦਸੇ ਵਿੱਚ ਉਸ ਦੇ ਜਵਾਨ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਦਾ ਕਰੀਬ 2 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਆਪਣੀ ਪਤਨੀ ਦੇ ਆਧਾਰ ‘ਤੇ ਓਪਨ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਪਿੰਡ ਦੇ ਸਰਪੰਚ ਸੂਬਾ ਸਿੰਘ ਤੇ ਬਿੱਕਰ ਸਿੰਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਹ ਨੂੰ ਭਾਰਤ ਲਿਆਂਦਾ ਜਾਵੇ।


ਇਹ ਵੀ ਪੜ੍ਹੋ: Viral Video: ਸਾਈਕਲ ਨੂੰ ਚੋਰੀ ਤੋਂ ਬਚਾਉਣ ਦੀ ਜ਼ਬਰਦਸਤ 'ਨਿੰਜਾ ਤਕਨੀਕ', ਜੋ ਵੀ ਚੋਰੀ ਕਰਨ ਆਇਆ ਉਸ ਨੂੰ ਮਿਲਿਆ 'ਭਿਆਨਕ' ਸਬਕ, ਦੇਖੋ ਵੀਡੀਓ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Tech Tips: ਸਰਵਿਸ ਸੈਂਟਰ 'ਤੇ ਫ਼ੋਨ ਦੇਣ ਤੋਂ ਪਹਿਲਾਂ ਪੱਲੇ ਬੰਨ੍ਹ ਲਵੋ 5 ਗੱਲਾਂ, ਨਹੀਂ ਤਾਂ ਚੁਕਾਉਣੀ ਪੈ ਸਕਦੀ ਭਾਰੀ ਕੀਮਤ


ਇਹ ਵੀ ਪੜ੍ਹੋ: H1B Visa Program: ਅਮਰੀਕਾ 'ਚ ਬਦਲ ਜਾਣਗੇ H1B Visa ਦੇ ਨਿਯਮ, ਜਾਣੋ ਵਿਦੇਸ਼ੀ ਕਰਮਚਾਰੀਆਂ 'ਤੇ ਕਿੰਨਾ ਪਏਗਾ ਅਸਰ