Patiala DC's Salary Withheld: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦੀ ਤਨਖ਼ਾਹ ਅਟੈਚ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਰਅਸਲ, ਇਹ ਮਾਮਲਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਨਾਲ ਜੁੜਿਆ ਹੋਇਆ ਹੈ। ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਕਾਲੀ ਮਾਤਾ ਮੰਦਰ ਦੇ ਪੁਜਾਰੀ ਨੂੰ ਤਨਖ਼ਾਹ ਜਾਰੀ ਨਹੀਂ ਕੀਤੀ ਗਈ, ਫਿਰ ਕੋਰਟ ਨੂੰ ਸਖਤ ਰੁਖ ਅਪਣਾਉਂਦੇ ਹੋਏ ਇਹ ਆਦੇਸ਼ ਦਿੱਤੇ ਗਏ।
ਜਾਣੋ ਕੀ ਹੈ ਪੂਰਾ ਮਾਮਲਾ?
ਵਕੀਲ ਰੂਬਲ ਗਰਗ ਨੇ ਦੱਸਿਆ ਕਿ ਪੰਡਿਤ ਸ਼ੂਰਵੀਰ ਸਾਲ 1996 ਤੋਂ ਸ੍ਰੀ ਕਾਲੀ ਦੇਵੀ ਮੰਦਰ ਵਿਚ ਪੁਜਾਰੀ ਵਜੋਂ ਸੇਵਾ ਨਿਭਾਅ ਰਹੇ ਹਨ। ਪਰ ਇਸ ਸਾਲ ਜਨਵਰੀ 2025 ਤੋਂ ਬਿਨਾਂ ਕਿਸੇ ਪੂਰਵ ਜਾਣਕਾਰੀ ਦੇ ਉਸ ਦੀ ਤਨਖ਼ਾਹ ਰੋਕ ਦਿੱਤੀ ਗਈ। ਇਨ੍ਹਾਂ ਤੱਕ ਹੀ ਸੀਮਿਤ ਨਹੀਂ, 1 ਅਪ੍ਰੈਲ ਨੂੰ ਉਸਨੂੰ ਪੁਜਾਰੀ ਦੇ ਪਦ ਤੋਂ ਵੀ ਹਟਾ ਦਿੱਤਾ ਗਿਆ।
ਇਸਦੇ ਖਿਲਾਫ ਸ਼ੂਰਵੀਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਯਾਚਿਕਾ ਦਾਇਰ ਕੀਤੀ। ਕੋਰਟ ਨੇ ਉਸਨੂੰ ਪੁਜਾਰੀ ਦੇ ਪਦ ਤੋਂ ਹਟਾਉਣ ਦੇ ਆਦੇਸ਼ਾਂ 'ਤੇ ਰੋਕ ਲਗਾ ਦਿੱਤੀ, ਪਰ ਫਿਰ ਵੀ ਉਸਨੂੰ ਤਨਖ਼ਾਹ ਜਾਰੀ ਨਹੀਂ ਕੀਤੀ ਗਈ।
ਇਸ ਤੋਂ ਬਾਅਦ ਸ਼ੂਰਵੀਰ ਨੇ ਪਟਿਆਲਾ ਦੇ ਡੀਸੀ, ਜੋ ਕਿ ਇਸ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ, ਦੇ ਖਿਲਾਫ ਮਾਨਹਾਨੀ ਦੀ ਅਰਜ਼ੀ ਦਰਜ ਕਰਵਾ ਦਿੱਤੀ। ਇਸ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਪੁਜਾਰੀ ਦੀ ਤਨਖ਼ਾਹ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ।
ਪਰ ਇਸ ਦੇ ਬਾਵਜੂਦ ਵੀ ਪੁਜਾਰੀ ਨੂੰ ਤਨਖ਼ਾਹ ਨਹੀਂ ਦਿੱਤੀ ਗਈ। ਇਸ ਕਾਰਨ ਹੁਣ ਹਾਈਕੋਰਟ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਡੀਸੀ ਪਟਿਆਲਾ ਦੀ ਤਨਖ਼ਾਹ 28 ਜੁਲਾਈ ਤੱਕ ਅਟੈਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਜੁਲਾਈ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।