Punjab News: ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਅਸਤੀਫ਼ਾ, ਜਾਣੋ ਵਜ੍ਹਾ
ਪਿਛਲੇ ਕੁੱਝ ਦਿਨਾਂ ਤੋਂ ਰਜਿੰਦਰਾ ਹਸਪਤਾਲ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਅਸਤੀਫ਼ਾ ਦੇ ਦਿੱਤਾ ਹੈ। ਡਾ. ਗਿਰੀਸ਼ ਸਾਹਨੀ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ

Resignation of Rajindra Hospital's Medical Superintendent: ਪਟਿਆਲਾ ਤੋਂ ਇਸ ਸਮੇਂ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ, ਜਿੱਥੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਅਸਤੀਫ਼ਾ ਦੇ ਦਿੱਤਾ ਹੈ। ਡਾ. ਗਿਰੀਸ਼ ਸਾਹਨੀ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਬਾਇਓ ਕੈਮਿਸਟਰੀ ਲੈਬ ਵਿੱਚ ਪਾਣੀ ਭਰ ਗਿਆ ਸੀ। ਇਸ ਤੋਂ ਪਹਿਲਾਂ ਹਸਪਤਾਲ ਦੇ ਵਿੱਚ ਬੱਚਾ ਵਾਰਡ ਦੇ ਵਿੱਚ ਬਿਜਲੀ ਗੁੱਲ ਹੋ ਗਈ ਸੀ।
ਦੱਸ ਦਈਏ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਬੰਦ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। 15 ਅਪ੍ਰੈਲ ਨੂੰ ਹਸਪਤਾਲ ਦੇ ਮੈਟਰਨਿਟੀ ਵਾਰਡ ਵਿੱਚ ਵਾਪਰੀ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਰੀਜ਼ਾਂ ਨੂੰ ਪੱਖੀਆਂ ਝੱਲਦੇ ਵਾਰਸਾਂ ਦੀ ਵੀਡੀਓ ਸ਼ੋਸ਼ਲ ਮੀਡੀਆਂ ’ਤੇ ਵਾਇਰਲ ਹੋਈਆਂ ਸਨ। ਜਿਸ ਤੋਂ ਕੁੱਝ ਦਿਨ ਬਾਅਦ ਬਾਇਓਕੈਮੀਕਲ ਲੈਬ ਦੇ ਵਿੱਚ ਪਾਣੀ ਭਰਨ ਦਾ ਮਾਮਲਾ ਸਾਹਮਣੇ ਆਇਆ। ਲੈਬ ਦੀ ਇੱਕ ਟੂਟੀ ਖਰਾਬ ਹੋ ਗਈ ਅਤੇ ਪਾਣੀ ਲੀਕ ਹੋ ਕੇ ਕਰਕੇ ਲੈਬ ਵਿੱਚ ਪਸਰ ਗਿਆ। ਜਿਸ ਕਰਕੇ ਤਿਲਕਮੇ ਹੋਏ ਫਰਸ਼ ਕਾਰਨ ਕਈ ਬਜ਼ੁਰਗ ਡਿੱਗ ਪਏ, ਜਿਨ੍ਹਾਂ ਨੂੰ ਬੜੀ ਮੁਸ਼ਕਿਲ ਨਾਲ ਉਥੋਂ ਚੁੱਕਿਆ ਗਿਆ। ਉਨ੍ਹਾਂ ਬਜ਼ੁਰਗਾਂ ਦੇ ਵਿੱਚ ਸੱਟਾਂ ਵੀ ਲੱਗ ਗਈਆਂ।
ਇਸ ਘਟਨਾ ਨੇ ਹਸਪਤਾਲ ਦੇ ਇੰਤਜ਼ਾਮਾਂ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ, “ਜੇ ਮਾਲਵਾ ਦੇ ਸਭ ਤੋਂ ਵੱਡੇ ਹਸਪਤਾਲ ਦੀ ਇਹ ਹਾਲਤ ਹੈ, ਤਾਂ ਇਸ ਦਾ ਤਾਂ ਰੱਬ ਹੀ ਰਾਖਾ। ਕਦੇ ਇੱਥੇ ਬਿਜਲੀ ਚਲੀ ਜਾਂਦੀ ਹੈ, ਕਦੇ ਪਾਣੀ ਲੀਕ ਹੋ ਜਾਂਦਾ ਹੈ।”
ਇਸ ਮਾਮਲੇ ਉੱਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਸੀ। ਜਿਸ 'ਚ ਉਨ੍ਹਾਂ ਨੇ ਕਿਹਾ, 'ਜਿਵੇਂ ਘਰ 'ਚ ਜਨਰੇਟਰ ਜਾਂ AC ਖਰਾਬ ਹੋ ਜਾਵੇ ਤਾਂ ਥੋੜੀ ਮੁਸ਼ਕਿਲ ਆ ਜਾਂਦੀ ਹੈ, ਇਥੇ ਵੀ ਅਜਿਹਾ ਹੀ ਹੋਇਆ। ਪਲੰਬਰ ਸੱਦ ਕੇ ਟੂਟੀ ਠੀਕ ਕਰਵਾਈ ਗਈ। ਇੰਨੀ ਛੋਟੀ ਗੱਲ ਨੂੰ ਵਧਾ ਚੜ੍ਹਾ ਕੇ ਪੇਸ਼ ਨਹੀਂ ਕਰਨਾ ਚਾਹੀਦਾ।'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















