Patiala News: ਸੇਵਾ ਕੇਂਦਰਾਂ ਵਿੱਚ ਕੰਮ ਦਾ ਸਮਾਂ ਬਦਲ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 10 ਤੋਂ ਸ਼ਾਮ 4.30 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਠੰਢ ਤੇ ਧੁੰਦ ਕਰਕੇ ਲਿਆ ਗਿਆ ਹੈ। ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਕਿਹਾ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 10 ਤੋਂ ਸ਼ਾਮ 4.30 ਵਜੇ ਤੱਕ ਰਹੇਗਾ।
ਇਸ ਬਾਰੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਦਾ ਸਮਾਂ ਬਦਲ ਕੇ ਸਵੇਰੇ 10 ਤੋਂ ਸ਼ਾਮ 4.30 ਵਜੇ ਤੱਕ ਕੀਤਾ ਗਿਆ ਹੈ। ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਉਨ੍ਹਾਂ ਦੱਸਿਆ ਕਿ ਪੈ ਰਹੀ ਸੰਘਣੀ ਧੁੰਦ ਤੇ ਠੰਢ ਕਰਕੇ ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਵੱਲੋਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਵਾਨਗੀ ਨਾਲ ਅਗਲੇ ਹੁਕਮਾਂ ਤੱਕ ਇਹ ਸਮਾਂ ਤਬਦੀਲ ਕੀਤਾ ਗਿਆ ਹੈ।
ਅਗਲੇ ਦਿਨੀਂ ਪਵੇਗੀ ਹੋਰ ਠੰਢ
ਸੀਨੀਅਰ ਮੌਸਮ ਵਿਗਿਆਨੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਬਿਹਾਰ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਅਜਿਹੀ ਹੀ ਸਥਿਤੀ ਰਹੇਗੀ। ਇਨ੍ਹਾਂ ਰਾਜਾਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਬਹੁਤ ਘੱਟ ਰਹਿਣ ਦੀ ਸੰਭਾਵਨਾ ਹੈ। ਇੱਕ 'ਠੰਡੇ ਦਿਨ' ਉਦੋਂ ਵਾਪਰਦਾ ਹੈ ਜਦੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ 10 ਡਿਗਰੀ ਸੈਲਸੀਅਸ ਵੱਧ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਤੋਂ ਘੱਟ 4.5 ਡਿਗਰੀ ਸੈਲਸੀਅਸ ਘੱਟ ਹੁੰਦਾ ਹੈ।
ਇਸ ਤੋਂ ਇਲਾਵਾ, ਇੱਕ 'ਗੰਭੀਰ ਠੰਡ ਦਾ ਦਿਨ' ਉਦੋਂ ਹੁੰਦਾ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 6.5 ਡਿਗਰੀ ਸੈਲਸੀਅਸ ਜਾਂ ਆਮ ਨਾਲੋਂ ਘੱਟ ਹੁੰਦਾ ਹੈ। ਇੱਕ 'ਗੰਭੀਰ' ਠੰਡੀ ਲਹਿਰ ਉਦੋਂ ਘੋਸ਼ਿਤ ਕੀਤੀ ਜਾਂਦੀ ਹੈ ਜਦੋਂ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਜਾਂ ਆਮ ਨਾਲੋਂ 6.4 ਡਿਗਰੀ ਸੈਲਸੀਅਸ ਘੱਟ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।