Punjab News: ਬੇਰੁਜ਼ਗਾਰ ਹੈਲਥ ਵਰਕਰਾਂ ਦਾ ਸੰਘਰਸ਼ ਹੋਏਗਾ ਤਿੱਖਾ, 30 ਜੂਨ ਨੂੰ ਕੀਤਾ ਜਾਵੇਗਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ
ਬੇਰੁਜ਼ਗਾਰ ਹੈਲਥ ਵਰਕਰਾਂ ਵੱਲੋਂ ਆਪਣਾ ਸੰਘਰਸ਼ ਤਿੱਖਾ ਕਰਨ ਦੀ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਗਈ ਹੈ। ਹੁਣ ਬੇਰੁਜ਼ਗਾਰ ਮਲਟੀ ਪਰਪਜ਼ ਵਰਕਰਾਂ ਨੇ 30 ਜੂਨ ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਦੀ ਸਥਾਨਕ ਕੋਠੀ ਦੇ ਘਿਰਾਓ ਦਾ ਐਲਾਨ
Patiala News: ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ ਕਰਦੇ ਬੇਰੁਜ਼ਗਾਰ ਮਲਟੀ ਪਰਪਜ਼ ਵਰਕਰਾਂ ਨੇ 30 ਜੂਨ ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਦੀ ਸਥਾਨਕ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਸਿਹਤ ਵਿਭਾਗ ਅੰਦਰ ਹੈਲਥ ਵਰਕਰ ਦੀ ਨਹੀਂ ਭਰੀ ਗਈ ਕੋਈ ਵੀ ਅਸਾਮੀ
ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ (AAP) ਨੇ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਸੁਧਾਰਾਂ ਦਾ ਦਾਅਵਾ ਕੀਤਾ ਸੀ। ਪ੍ਰੰਤੂ ਕਰੀਬ ਸਵਾ ਦੋ ਸਾਲ ਦੇ ਅਰਸੇ ਵਿਚ ਸਿਹਤ ਵਿਭਾਗ ਅੰਦਰ ਹੈਲਥ ਵਰਕਰ ਪੁਰਸ਼ ਦੀ ਇਕ ਵੀ ਅਸਾਮੀ ਨਹੀਂ ਭਰੀ। ਜਦਕਿ ਵਿਭਾਗ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ।
ਹੈਲਥ ਵਰਕਰ ਦਾ ਕੋਰਸ ਸਾਲ 2012 ਤੋਂ ਬੰਦ ਪਿਆ
ਉੱਧਰ ਹੈਲਥ ਵਰਕਰ ਦਾ ਕੋਰਸ ਸਾਲ 2012 ਤੋਂ ਬੰਦ ਪਿਆ ਹੈ ਅਤੇ ਪਹਿਲਾਂ ਕੋਰਸ ਪਾਸ ਕਰ ਚੁੱਕੇ ਹਜ਼ਾਰਾਂ ਸਿੱਖਾਂ ਬੇਰੁਜ਼ਗਾਰ ਲਗਾਤਾਰ ਓਵਰ ਏਜ਼ ਹੋ ਰਹੇ ਹਨ। ਉਹਨਾਂ ਦੱਸਿਆ ਕਿ ਬੇਰੁਜ਼ਗਾਰਾਂ ਨੇ 17 ਮਾਰਚ ਅਤੇ 21 ਅਪ੍ਰੈਲ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਸੀ। ਉਸ ਮੌਕੇ ਸਿਹਤ ਮੰਤਰੀ ਨੇ ਜਲਦੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਪਕ ਅਜੇ ਤੱਕ ਕੋਈ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਕੋਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਤੋਂ ਅੱਕੇ ਬੇਰੁਜ਼ਗਾਰ ਹੈਲਥ ਵਰਕਰ 30 ਜੂਨ ਨੂੰ ਸਵੇਰੇ 11 ਵਜੇ ਸਥਾਨਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਇਕੱਠੇ ਹੋਕੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ ਥੂਹੀ,ਹਰਕੀਰਤ ਸਿੰਘ, ਨਾਹਰ ਸਿੰਘ,ਨਵਦੀਪ ਰੋਮਾਣਾ,ਮਨਪ੍ਰੀਤ ਭੁੱਚੋ ,ਰਾਜ ਸੰਗਤੀਵਾਲ,ਰੁਪਿੰਦਰ ਸੁਨਾਮ ਆਦਿ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।