(Source: ECI | ABP NEWS)
Patiala News: ਭਾਰਤ-ਪਾਕਿ ਤਣਾਅ ਵਿਚਾਲੇ ਪਟਿਆਲਾ ਦੇ ਲੋਕਾਂ ਲਈ ਐਡਵਾਈਜ਼ਰੀ ਜਾਰੀ; ਐਮਰਜੈਂਸੀ ਦੀ ਸਥਿਤੀ 'ਚ ਇਨ੍ਹਾਂ ਨੰਬਰਾਂ 'ਤੇ ਕਰਨ ਸੰਪਰਕ...
Patiala News: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਬੇਨਤੀ ਕੀਤੀ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਉਹ ਆਪਣੇ ਘਰਾਂ ਤੋਂ

Patiala News: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਬੇਨਤੀ ਕੀਤੀ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ, ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਛੱਤਾਂ, ਬਾਲਕੋਨੀਆਂ ਜਾਂ ਖੁੱਲ੍ਹੇ ਖੇਤਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਹਾਨੂੰ ਤੁਰੰਤ ਹੇਠਾਂ ਦਿੱਤੇ ਨੰਬਰਾਂ 'ਤੇ ਸੰਪਰਕ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਦਫ਼ਤਰ, ਪਟਿਆਲਾ
📞 0175-2350550
ਪੁਲਿਸ ਕੰਟਰੋਲ ਰੂਮ, ਪਟਿਆਲਾ
📞 98764-32100
📞 95929-17910
📞 95929-1250
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















