Patiala News: ਥਾਣਾ ਕੋਤਵਾਲੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਇੱਛੇਵਾਲ ਥਾਣਾ ਭਾਦਸੋਂ ਵਜੋਂ ਹੋਈ ਹੈ।


ਜਾਣਕਾਰੀ ਅਨੁਸਾਰ ਜਦੋਂ ਪੁਲਿਸ ਪਾਰਟੀ ਨੇ ਸਰਕੂਰ ਰੋਡ 'ਤੇ ਸਥਿਤ ਇੱਕ ਨਿੱਜੀ ਹੋਟਲ 'ਚ ਛਾਪੇਮਾਰੀ ਕੀਤੀ ਤਾਂ ਰਿਸੈਪਸ਼ਨ 'ਤੇ ਇੱਕ ਵਿਅਕਤੀ ਬੈਠਾ ਸੀ, ਜਦੋਂ ਉਸ ਦੇ ਕਾਊਂਟਰ ਦੀ ਚੈਕਿੰਗ ਕੀਤੀ ਗਈ ਤਾਂ ਉਸ 'ਚੋਂ 13 ਬੋਤਲਾਂ ਬੀਅਰ ਮਾਰਕਾ ਕਿੰਗ ਫਿਸ਼ਰ ਪੰਜਾਬ ਅਤੇ 12 ਬੋਤਲਾਂ ਬੀਅਰ ਮਾਰਕਾ ਮਿੱਲਰ ਐੱਸ. ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਆਬਕਾਰੀ ਇੰਸਪੈਕਟਰ ਸੁਰਜੀਤ ਸਿੰਘ ਪਟਿਆਲਾ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।