Patiala News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਪਟਿਆਲਾ ਦੇ ਸਾਬਕਾ ਅਕਾਲੀ ਕੌਂਸਲਰ ਬੌਬੀ ਮਾਨ ਨੇ ਬੀਤੇ ਦਿਨ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਸਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅਕਾਲੀ ਦਲ ਦੀ ਸਰਕਾਰ ਦੌਰਾਨ ਕੌਂਸਲਰ ਰਹੇ ਬੌਬੀ ਮਾਨ ਨੇ ਅੱਜ ਆਪਣੇ ਮਹਾਂਵੀਰ ਮੰਦਰ ਚੌਕ ਵਾਲੇ ਘਰ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਅਜੇ ਵੀ ਇਸ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪਹਿਲਾਂ ਆਪ ਆਗੂ ਨਾਲ ਵਾਪਰਿਆ ਭਾਣਾ

Continues below advertisement

ਇਸ ਤੋਂ ਇਲਾਵਾ ਦੱਸ ਦੇਈਏ ਕਿ ਹਾਲ ਹੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਸੀ। ਜਿੱਥੇ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ 'ਤੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਪਿੰਡ ਅਗਮਪੁਰ 'ਚ ਦਿਨਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੇ ਸ਼ੁਰੂਆਤੀ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. (PGI) ਰੈਫਰ ਕਰ ਦਿੱਤਾ ਗਿਆ ਹੈ।

ਇੰਝ ਹੋਇਆ ਹਮਲਾ

Continues below advertisement

ਦੱਸਿਆ ਜਾ ਰਿਹਾ ਹੈ ਕਿ ਆਗੂ ਵਿਆਹ ਸਮਾਰੋਹ 'ਚ ਸ਼ਾਮਲ ਹੋਏ ਸਨ ਅਤੇ ਇੱਥੇ ਚੰਡੀਗੜ੍ਹ ਪੁਲਿਸ ਦੇ ਰਿਟਾਇਰਡ ਡੀਐਸਪੀ ਨੇ ਉਨ੍ਹਾਂ 'ਤੇ ਗੋਲੀ ਚਲਾਈ। ਨਿਤਿਨ ਨੰਦਾ ਇਸ ਵੇਲੇ ਰੂਪਨਗਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਆਨੰਦਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਨੇ ਇਸ ਵਿਅਕਤੀ ਨੂੰ ਕੀਤਾ ਮਾਲੋਮਾਲ! 11 ਕਰੋੜ ਰੁਪਏ ਦੀ ਜਿੱਤੀ ਲਾਟਰੀ; ਜਾਣੋ ਹੋਰ ਇਨਾਮਾਂ ਦੀ ਲਿਸਟ...