Punjab News: ਪਟਿਆਲਾ ਦੇ ਰਾਜਪੁਰਾ ਵਿੱਚ ਅੰਬਾਲਾ-ਅੰਮ੍ਰਿਤਸਰ ਰੇਲ ਫ੍ਰੇਟ ਕਾਰੀਡੋਰ 'ਤੇ ਹਮਲਾ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨੀ ਅੱਤਵਾਦੀਆਂ ਨੇ ਕਰਵਾਇਆ ਸੀ।

Continues below advertisement

ਪਟਿਆਲਾ ਪੁਲਿਸ ਨੇ ਇਹ ਦਾਅਵਾ ਚਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤਾ ਹੈ। ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਚਾਹਲ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬੰਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਤੋਂ ਇੱਕ ਬੰਬ, ਦੋ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇੱਕ IED ਬਰਾਮਦ ਕੀਤਾ ਗਿਆ ਸੀ।

Continues below advertisement

ਇਹ ਵੀ ਪੜ੍ਹੋ: ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

DIG ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਮਾਡਿਊਲ ਮਲੇਸ਼ੀਆ ਸਥਿਤ ਆਈਐਸਆਈ ਅਤੇ ਕੱਟੜਪੰਥੀ ਖਾਲਿਸਤਾਨੀ ਸੰਗਠਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦਾ ਉਦੇਸ਼ ਅੱਤਵਾਦੀ ਹਮਲੇ ਕਰਕੇ ਪੰਜਾਬ ਵਿੱਚ ਸ਼ਾਂਤੀ ਭੰਗ ਕਰਨਾ ਅਤੇ ਦਹਿਸ਼ਤ ਪੈਦਾ ਕਰਨਾ ਸੀ। ਉਨ੍ਹਾਂ ਨੇ ਰੇਲਵੇ ਕਾਰਵਾਈਆਂ ਵਿੱਚ ਵਿਘਨ ਪਾਉਣ ਦੇ ਇਰਾਦੇ ਨਾਲ ਰੇਲਵੇ ਪਟੜੀਆਂ 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਪੂਰਾ ਮਾਡਿਊਲ ਪਾਕਿਸਤਾਨ ਤੋਂ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

ਇਸ ਦੌਰਾਨ, ਖਾਲਿਸਤਾਨ ਟਾਈਗਰ ਫੋਰਸ (KTF) ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨ ਟਾਈਗਰ ਫੋਰਸ ਦੇ ਜਸਵਿੰਦਰ ਸਿੰਘ ਮੁਲਤਾਨੀ (ਜਰਮਨੀ) ਨੂੰ ਦਿੱਤੀ ਗਈ ਸੀ। ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਦੱਸ ਦਈਏ ਕਿ ਇਹ ਧਮਾਕਾ 27 ਅਪ੍ਰੈਲ ਨੂੰ ਰਾਤ ਲਗਭਗ 8:30 ਵਜੇ ਇੱਕ ਚੱਲਦੀ ਮਾਲ ਗੱਡੀ ਦੇ ਹੇਠਾਂ ਹੋਇਆ। ਡਰਾਈਵਰ ਹੈਰਾਨ ਰਹਿ ਗਿਆ ਅਤੇ ਉਸਨੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ। ਰੇਲਵੇ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਕਿਹਾ ਕਿ ਇਹ ਸੰਭਵ ਹੈ ਕਿ ਬੰਬ ਫਿਟ ਕਰਨ ਵਾਲਾ ਉਸ ਸਮੇਂ ਨੇੜੇ ਹੀ ਖੜ੍ਹਾ ਸੀ, ਜਦੋਂ ਧਮਾਕਾ ਹੋਇਆ ਅਤੇ ਉਸ ਦੇ ਵੀ ਇਸ ਧਮਾਕੇ ਵਿੱਚ ਚਿਰਥੜੇ ਉੱਡ ਗਏ। ਮ੍ਰਿਤਕ, ਜਗਰੂਪ ਸਿੰਘ ਰੂਪਾ, ਤਰਨਤਾਰਨ ਦੇ ਪੰਜਵੜ ਪਿੰਡ ਦਾ ਰਹਿਣ ਵਾਲਾ ਸੀ। ਉਹ ਮਲੇਸ਼ੀਆ ਗਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।