ਪੜਚੋਲ ਕਰੋ

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ : ਸੀਐਮ ਭਗਵੰਤ ਮਾਨ

Samana Toll Plaza : ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ

Samana Toll Plaza : ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। 

ਸਮਾਣਾ-ਪਾਤੜਾਂ ਸੜਕ ਉਤੇ ਟੋਲ ਪਲਾਜ਼ਾ ਬੰਦ ਕਰਵਾਉਣ ਮਗਰੋਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਟੋਲ ਪਲਾਜ਼ੇ ਅਸਲ ਵਿੱਚ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਕਰਨ ਵਾਲੀਆਂ ਦੁਕਾਨਾਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਵਾਲਿਆਂ ਨੇ ਆਪਣੇ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਛਿੱਕੇ ਟੰਗ ਕੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਨਤਕ ਹਿੱਤ ਵਿੱਚ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਵਿਰੁੱਧ ਕੋਈ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬੇਨਿਯਮੀਆਂ ਬਾਰੇ ਆਪਣੀਆਂ ਅੱਖਾਂ ਬੰਦ ਕਰ ਲਈਆਂ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕਾਂ ਨੇ ਸਰਕਾਰਾਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਚੁਣਿਆ ਪਰ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੇ ਆਪਣੇ ਸਵਾਰਥਾਂ ਲਈ ਅਜਿਹੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪਰਵਾਹ ਨਾ ਕਰਦਿਆਂ ਗ਼ੈਰ ਕਾਨੂੰਨੀ ਢੰਗ ਨਾਲ ਪੈਸਾ ਬਣਾਉਣ ਦੀ ਇਜਾਜ਼ਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਹੋਏ ਟੋਲ ਪਲਾਜ਼ਿਆਂ ਵਿੱਚੋਂ ਇਕ ਉਤੇ ਵੀ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਪ੍ਰਬੰਧ ਨਹੀਂ ਦਿਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ੇ ਦਾ ਸਮਝੌਤਾ 1 ਸਤੰਬਰ 2005 ਨੂੰ ਕੈਪਟਨ ਸਰਕਾਰ ਸਮੇਂ ਹੋਇਆ ਸੀ ਅਤੇ ਇਹ ਟੋਲ ਸਾਢੇ ਸੋਲਾਂ ਸਾਲ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਕਾਰਨ ਕੰਪਨੀ ਉਤੇ 1.48 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਊਣਤਾਈਆਂ ਕਾਰਨ ਇਸ ਟੋਲ ਨੂੰ 24 ਜੂਨ 2013 ਨੂੰ ਬੰਦ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਅਤੇ ਇਸ ਸੜਕ ਦੀ ਦੂਜੀ ਮੁਰੰਮਤ ਨਾ ਕਰਨ ਕਾਰਨ ਇਹ ਟੋਲ 16 ਅਕਤੂਬਰ 2018 ਨੂੰ ਬੰਦ ਕੀਤਾ ਜਾ ਸਕਦਾ ਸੀ ਪਰ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਜਦੋਂ ਸਾਡੀ ਸਰਕਾਰ ਨੇ ਉਲੰਘਣਾ ਲਈ ਟੋਲ ਪਲਾਜ਼ੇ ਨੂੰ ਨੋਟਿਸ ਜਾਰੀ ਕੀਤਾ ਪਰ ਕੰਪਨੀ ਅਦਾਲਤ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਅਤੇ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਆਮ ਲੋਕਾਂ ਦਾ 3.80 ਲੱਖ ਰੁਪਏ ਰੋਜ਼ਾਨਾ ਬਚੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਤੇ ਕੋਵਿਡ ਮਹਾਂਮਾਰੀ ਦਾ ਬਹਾਨਾ ਲਗਾ ਕੇ ਕੰਪਨੀ ਨੇ ਟੋਲ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਪਹਿਲੇ ਮੁੱਖ ਮੰਤਰੀਆਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਦੀ ਪਰਵਾਹ ਨਹੀਂ ਕੀਤੀ, ਸਗੋਂ ਕੰਪਨੀ ਦੇ ਹਿੱਤਾਂ ਪੂਰਨ ਲਈ ਦਿਨ-ਰਾਤ ਕੰਮ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਲੋਕਾਂ ਤੋਂ ਲੁੱਟਿਆ ਇਕ-ਇਕ ਪੈਸਾ ਹਰ ਹੀਲੇ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਕੰਪਨੀ ਵਿਰੁੱਧ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਕ ਸਾਲ ਪਹਿਲਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਚੁਣਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਾਲ ਦੇ ਅੰਦਰ-ਅੰਦਰ ਉਹ ਰੋਜ਼ਾਨਾ ਚਾਰ ਤੋਂ ਪੰਜ ਬਟਨ ਦਬਾ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣੇਗਾ।

ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਦੂਰ ਨਹੀਂ ਹੈ ਕਿਉਂਕਿ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਤਾਂ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਪਹਿਲਾਂ ਵੀ ਹੋ ਸਕਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਭਾਵ ਰੱਖਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਦਾ ਪੁੱਤਰ ਇੰਨੇ ਪ੍ਰਭਾਵਸ਼ਾਲੀ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੇ ਹਿੱਤਾਂ ਦੀ ਪਰਵਾਹ ਕੀਤੇ ਬਗ਼ੈਰ ਆਪਣੇ ਫਾਇਦਿਆਂ ਲਈ ਕੰਮ ਕਰਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਕੂਲ ਅਧਿਆਪਕ ਦਾ ਪੁੱਤ ਲੋਕਾਂ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਹਾਜ਼ਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget